ਅੰਮ੍ਰਿਤਸਰ ਪੁਲਿਸ ਨੂੰ ਨਸ਼ਿਆਂ ਖਿਲਾਫ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ 16 ਵਿਅਕਤੀਆਂ ਨੂੰ ਜਿੰਦਾ ਕਾਰਤੂਸ ਅਤੇ ਤਿੰਨ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਡਰੱਗ ਮਨੀ ਤੇ ਕਈ ਵਾਹਨਾਂ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਜਾਣਕਰੀ ਅਨੁਸਾਰ 31 ਦਸੰਬਰ 2023 ਨੂੰ ਅੰਮ੍ਰਿਤਸਰ ਪੁਲਿਸ ਨੇ 2 ਵਿਅਕਤੀਆਂ ਨੂੰ 19 ਕਿਲੋ ਹੈਰੋਇਨ, 7 ਪਿਸਤੌਲਾਂ ਅਤੇ 23 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਸੀ। ਇਸ ਡਰੱਗ ਰੈਕੇਟ ਨੂੰ ਅਮਰੀਕਾ ‘ਤੋਂ ਚਲਾਇਆ ਜਾ ਰਿਹਾ ਸੀ। ਇਹ ਰੈਕੇਟ ਉਸ ਸਮੇਂ ਫੜਿਆ ਗਿਆ ਸੀ। ਜਦੋਂ ਮੁਲਜ਼ਮ ਸਪਲਾਈ ਕਰਨ ਜਾ ਰਹੇ ਸਨ ਅਤੇ ਪੁਲਿਸ ਨੂੰ ਇਸ ਬਾਰੇ ਗੁਪਤ ਸੂਚਨਾ ਮਿਲੀ ਸੀ। ਇਸੇ ਕੜੀ ‘ਤੇ ਕਾਰਵਾਈ ਕਰਦੇ ਹੋਏ ਅੱਜ ਪੁਲਿਸ ਨੇ 16 ਜਿੰਦਾ ਕਾਰਤੂਸਾਂ ਸਮੇਤ 3.50 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : ਸ਼ੀਸ਼ੇ ਦੀ ਪਲੇਟ ‘ਤੇ ਲਿਖਿਆ ਸ਼੍ਰੀ ਰਾਮਚਰਿਤਮਾਨਸ, ਪ੍ਰੋਫੈਸਰ ਅਜੈ ਨੇ ਰਚਿਆ ਇਤਿਹਾਸ, ਇੰਡੀਆ ਬੁੱਕ ਆਫ ਰਿਕਾਰਡਜ਼ ‘ਚ ਨਾਂਅ ਦਰਜ
ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਦਿੱਤੀ ਹੈ। ਹਾਲਾਂਕਿ ਉਨ੍ਹਾਂ ਨੂੰ ਕਿਵੇਂ ਅਤੇ ਕਿੱਥੋਂ ਫੜਿਆ ਗਿਆ, ਇਸ ਬਾਰੇ ਅਜੇ ਜਾਣਕਾਰੀ ਨਹੀਂ ਦਿੱਤੀ ਗਈ ਹੈ। DGP ਨੇ ਅੱਗੇ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਅੱਜ ਅੰਮ੍ਰਿਤਸਰ ਜ਼ਿਲੇ ‘ਚ ਥਾਂ-ਥਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਵਿੱਚ ਪੁਲਿਸ ਨਸ਼ੇ ਦੇ ਕਾਲੇ ਧੰਦਿਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”