ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦੀ ਸ਼ਨਾਖਤ ਕਰਨ ਲਈ ਉਸ ਦੀ ਫੋਟੋ ਨੂੰ ਜਨਤਕ ਕੀਤਾ ਹੈ।ਉਨ੍ਹਾਂ ਕਿਹਾ ਕਿ ਮਿਤੀ 18-12-21 ਨੂੰ ਕਿਸੇ ਨਾ-ਮਲੂਮ ਵਿਅਕਤੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦੀ ਮੌਤ ਹੋ ਗਈ ਸੀ। ਜੋ ਇਸ ਨਾ-ਮਲੂਮ ਵਿਅਕਤੀ ਦੀ ਸ਼ਨਾਖਤ ਨਹੀਂ ਹੋ ਸਕੀ।
ਇਸ ਦੋਸ਼ੀ ਦੀ ਪਹਿਚਾਣ ਲਈ ਅਤੇ ਪਰਿਵਾਰਕ ਪਿਛੋਕੜ ਦੀ ਜਾਣਕਾਰੀ ਲੈਣ ਲਈ ਦੋਸ਼ੀ ਦੀ ਫੋਟੋ ਨੂੰ ਜਨਤਕ ਕੀਤਾ ਜਾ ਰਿਹਾ ਹੈ। ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਜਾਣਕਾਰੀ ਹੋਵੇ ਤਾਂ ਹੇਠ ਦਿੱਤੇ ਗਏ ਨੰਬਰਾਂ ‘ਤੇ ਸੰਪਰਕ ਕਰ ਕੇ ਦੱਸ ਸਕਦੇ ਹੋ। ਆਪ ਜੀ ਵੱਲੋ ਦਿੱਤੀ ਗਈ ਸੂਚਨਾ ਗੁਪਤ ਰੱਖੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਅੰਮ੍ਰਿਤਸਰ ਦੇ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਇਸ ਲਈ ਲੋਕਾਂ ਦਾ ਸਹਿਯੋਗ ਮੰਗਿਆ ਹੈ। ਉਨ੍ਹਾਂ ਨੇ ਨਾਲ ਹੀ ਆਪਣਾ ਮੋਬਾਈਲ ਨੰਬਰ 9871130101, 9915701100, ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਦਾ ਮੋਬਾਈਲ ਨੰਬਰ 9552400001 ਤੇ ਏਡੀਸੀਪੀ ਹਰਪਾਲ ਸਿੰਘ ਦਾ ਮੋਬਾਈਲ ਨੰਬਰ 9876019099 ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਨੰਬਰਾਂ ‘ਤੇ ਕਾਲ ਕਰਕੇ ਉਨ੍ਹਾਂ ਨੂੰ ਮ੍ਰਿਤਕ ਬਾਰੇ ਜਾਣਕਾਰੀ ਦੇਣ ਜਿਸ ਨਾਲ ਵਿਅਕਤੀ ਦੀ ਪਛਾਣ ਹੋ ਸਕੇ।