ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਹਾਰਨਪੁਰ ਪ੍ਰਸ਼ਾਸਨ ਵਿਚਾਲੇ ਰਾਜ਼ੀਨਾਮਾ ਹੋ ਗਿਆ ਹੈ। ਸਿੱਧੂ ਸਣੇ ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ-ਸੰਸਦ ਮੈਂਬਰਾਂ ਦੇ 25 ਆਗੂਆਂ ਦਾ ਵਫ਼ਦ ਪ੍ਰਭਾਵਿਤ ਕਿਸਾਨ ਪਰਿਵਾਰਾਂ ਨੂੰ ਮਿਲਣ ਲਖੀਮਪੁਰ ਖੇੜੀ ਜਾਵੇਗਾ।
ਇਹ ਵਫਦ ਅੱਜ ਰਾਤ ਹੀ ਲਖੀਮਪੁਰ ਖੀਰੀ ਲਈ ਨਿਕਲੇਗਾ। ਸਹਾਰਨਪੁਰ ਪ੍ਰਸ਼ਾਸਨ ਵੱਲੋਂ ਸਾਰੇ ਆਗੂਆਂ ਨੂੰ ਉਨ੍ਹਾਂ ਦੀਆਂ ਆਪਣੀਆਂ ਗੱਡੀਆਂ ਰਾਹੀਂ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। ਉੱਤਰ ਪ੍ਰਦੇਸ਼ ਪੁਲਿਸ ਦੀਆਂ ਗੱਡੀਆਂ ਨਾਲ ਇਸ ਡੈਲੀਗੇਸ਼ਨ ਨੂੰ ਐਸਕਾਰਟ ਕਰਨਗੀਆਂ।
ਇਹ ਵੀ ਦੇਖੋ :
Instant Aloo Dosa Pan Cake | Morning Nashta Recipe | Watch Full Video On 07 October
ਪੰਜਾਬ ਕਾਂਗਰਸ ਵੀ ਅੱਜ ਲਖੀਮਪੁਰ ਘਟਨਾ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਯੂਪੀ ਲਈ ਕੂਚ ਕਰ ਰਹੀ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੇ ਕਾਫਲੇ ਨੂੰ ਸ਼ਾਹਜਹਾਂਪੁਰ ਵਿੱਚ ਰੋਕ ਦਿੱਤਾ ਗਿਆ। ਸਿੱਧੂ ਸਣੇ ਕਈ ਵੱਡੇ ਆਗੂਆਂ ਨੂੰ ਥਾਣੇ ਵਿੱਚ ਹਿਰਾਸਤ ਵਿੱਚ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ : ਕੈਮਰੇ ‘ਚ ਕੈਦ ਹੋਈ ਸਿੱਧੂ ਦੀ ਗੱਲਬਾਤ- ਆਪਣੀ ਹੀ ਪਾਰਟੀ ਖਿਲਾਫ ਕਹਿ ਦਿੱਤੀ ਇਹ ਵੱਡੀ ਗੱਲ
ਦੱਸ ਦੇਈਏ ਕਿ ਨਵਜੋਤ ਸਿੱਧੂ ਨੇ ਹਾਲ ਹੀ ਵਿੱਚ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਹਾਲਾਂਕਿ ਪਾਰਟੀ ਨੇ ਅਜੇ ਤੱਕ ਅਸਤੀਫਾ ਸਵੀਕਾਰ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ, ਸਿੱਧੂ ਨੇ ਮੰਗਲਵਾਰ ਨੂੰ ਚਿਤਾਵਨੀ ਵੀ ਦਿੱਤੀ ਸੀ ਕਿ ਜੇਕਰ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਨੂੰ ਕਿਸਾਨਾਂ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਕਾਂਗਰਸ ਦੀ ਪੰਜਾਬ ਇਕਾਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਲਈ ਕੂਚ ਕਰੇਗੀ।