ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ‘ਤੇ ਬੀਤੇ ਦਿਨੀਂ ਹੋਏ ਹਮਲੇ ਦੇ ਮਾਮਲੇ ਵਿਚ ਅਣਪਛਾਤਿਆਂ ਖਿਲਾਫ ਐੱਫਆਈਆਆਰ ਦਰਜ ਕਰ ਲਈ ਗਈ ਹੈ। ਉਨ੍ਹਾਂ ‘ਤੇ ਦਿੱਲੀ ਤੋਂ ਚੰਡੀਗੜ੍ਹ ਵਾਪਸੀ ਦੌਰਾਨ ਰੇਲਗੱਡੀ ਵਿਚ ਹਮਲਾ ਹੋਇਆ ਸੀ। ਜੀਆਰਪੀ ਪੁਲਿਸ ਨੇ ਰੇਲਵੇ ਐਕਟ ਦੀ ਧਾਰਾ 152 ਤਹਿਤ ਕੇਸ ਦਰਜ ਕਰ ਲਿਆ ਹੈ।
ਦੱਸ ਦੇਈਏ ਕਿ ਮੰਗਲਵਾਰ ਨੂੰ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਲਾਰੈਂਸ ਬਿਸ਼ਨੋਈ ਕੇਸ ਮਾਮਲੇ ਵਿਚ ਦਿੱਲੀ ਗਏ ਹੋਏ ਸਨ ਅਤੇ ਜਦੋਂ ਉਹ ਦਿੱਲੀ ਤੋਂ ਚੰਡੀਗੜ੍ਹ ਰੇਲਗੱਡੀ ਰਾਹੀਂ ਵਾਪਸ ਆ ਰਹੇ ਸਨ ਤਾਂ ਸ਼ਾਮ ਲਗਭਗ 6.30 ਵਜੇ ਕੁਝ ਅਣਪਛਾਤਿਆਂ ਨੇ ਉਨ੍ਹਾਂ ‘ਤੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ। ਇਸ ਪਥਰਾਅ ਵਿਚ ਸ਼ਤਾਬਦੀ ਰੇਲਗੱਡੀ ਦੀ ਬਰਥ ਦਾ ਸ਼ੀਸ਼ਾ ਵੀ ਬੁਰੀ ਤਰ੍ਹਾਂ ਟੁੱਟ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਜਿਵੇਂ ਹੀ ਜੀਆਰਪੀ ਮੁਲਾਜ਼ਮਾਂ ਨੂੰ ਇਸ ਦੀ ਸੂਚਨਾ ਮਿਲੀ ਉਹ ਤੁਰੰਤ ਮੌਕੇ ‘ਤੇ ਪਹੁੰਚੇ ਤੇ ਨਾਲ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਿਸ ‘ਤੇ ਕਾਰਵਾਈ ਕਰਦੇ ਹੋਏ ਅੱਜ ਹਮਲਾ ਕਰਨ ਵਾਲੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਲਦ ਹੀ ਦੋਸ਼ੀ ਪੁਲਿਸ ਦੀ ਗ੍ਰਿਫਤ ਵਿਚ ਹੋਣਗੇ।