ਕੈਨੇਡਾ ਵਿੱਚ ਇੱਕ ਫੂਡ ਡਿਲੀਵਰੀ ਕੰਪਨੀ ‘ਚ ਕਰਮਚਾਰੀ ਵਜੋਂ ਕੰਮ ਕਰ ਰਹੇ ਇੱਕ ਭਾਰਤੀ ਵਿਦਿਆਰਥੀ ਦੀ ਹਿੰਸਕ ਹਮਲੇ ਦੌਰਾਨ ਮੌਤ ਹੋ ਗਈ। ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਭਾਰਤੀ ਵਿਦਿਆਰਥੀ ਦੀ ਪਛਾਣ 24 ਸਾਲਾ ਗੁਰਵਿੰਦਰ ਨਾਥ ਵੱਜੋਂ ਹੋਈ ਹੈ। ਭਾਰਤ ਤੋਂ ਨਾਥ ਜੁਲਾਈ 2021 ਵਿੱਚ ਕੈਨੇਡਾ ਗਿਆ ਸੀ ਅਤੇ ਉਸ ਨੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੀ ਯੋਜਨਾ ਬਣਾਈ ਸੀ।
ਮੀਡੀਆ ਰਿਪੋਰਟ ਮੁਤਾਬਕ ਗੁਰਵਿੰਦਰ ਨਾਥ 9 ਜੁਲਾਈ ਨੂੰ ਸਵੇਰੇ 2.10 ਵਜੇ ਮਿਸੀਸਾਗਾ ਦੇ ਬ੍ਰਿਟੈਨਿਆ ਅਤੇ ਕ੍ਰੈਡਿਟਵਿਊ ਰੋਡ ‘ਤੇ ਪੀਜ਼ਾ ਡਿਲੀਵਰ ਕਰ ਰਿਹਾ ਸੀ। ਫਿਰ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਗੰਭੀਰ ਰੂਪ ‘ਚ ਜ਼ਖਮੀ ਕਰਕੇ ਗੱਡੀ ਲੈ ਕੇ ਫਰਾਰ ਹੋ ਗਏ। ਮੌਕੇ ‘ਤੇ ਮੌਜੂਦ ਕਈ ਲੋਕਾਂ ਵੱਲੋਂ ਉਸ ਨੂੰ ਜ਼ਖਮੀ ਹਾਲਤ ਵਿੱਚ ਟਰਾਮਾ ਸੈਂਟਰ ਲਿਜਾਇਆ ਗਿਆ। ਜਿੱਥੇ 14 ਜੁਲਾਈ ਨੂੰ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ : ਭਾਰੀ ਮੀਂਹ ਕਾਰਨ ਬਦਰੀਨਾਥ ਹਾਈਵੇਅ ਦਾ ਇੱਕ ਹਿੱਸਾ ਰੁੜ੍ਹਿਆ, 1000 ਤੋਂ ਵੱਧ ਸ਼ਰਧਾਲੂ ਫਸੇ
ਪੀਲ ਰੀਜਨਲ ਪੁਲਿਸ ਦੇ ਹੋਮੀਸਾਈਡ ਬਿਊਰੋ ਦੇ ਇੰਸਪੈਕਟਰ ਫਿਲ ਕਿੰਗ ਨੇ ਕਿਹਾ ਕਿ ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਇਸ ਵਿੱਚ ਬਹੁਤ ਸਾਰੇ ਸ਼ੱਕੀ ਸ਼ਾਮਲ ਹਨ। ਪੁਲਿਸ ਮੁਤਾਬਕ ਭਾਰਤੀ ਵਿਦਿਆਰਥੀ ਨੂੰ ਨਿਸ਼ਾਨਾ ਬਣਾਉਣ ਦੇ ਲਈ ਹੀ ਇਹਨਾਂ ਮੁਲਜ਼ਮਾਂ ਨੇ ਫੂਡ ਔਰਡਰ ਕੀਤਾ ਸੀ। ਉਨ੍ਹਾਂ ਕਿਹਾ ਕਿ ਜਾਂਚਕਰਤਾਵਾਂ ਨੇ ਹਮਲੇ ਤੋਂ ਪਹਿਲਾਂ ਪੀਜ਼ਾ ਆਰਡਰ ਦੀ ਆਡੀਓ ਰਿਕਾਰਡਿੰਗ ਹਾਸਲ ਕੀਤੀ ਹੈ।
ਪੁਲਿਸ ਨੇ ਕਿਹਾ ਕਿ ਭਾਰਤੀ ਵਿਦਿਆਰਥੀ ਨਾਥ ਅਤੇ ਹਮਲਾਵਰਾਂ ਵਿਚਕਾਰ ਕੋਈ ਜਾਣਿਆ-ਪਛਾਣਿਆ ਸਬੰਧ ਨਹੀਂ ਹੈ। ਭਾਵੇਂ ਜਾਂਚ ਮੁੱਢਲੇ ਪੜਾਅ ’ਤੇ ਹੈ ਪਰ ਪੁਲਿਸ ਦਾ ਮੰਨਣਾ ਹੈ ਕਿ ਨਾਥ ਬੇਕਸੂਰ ਸੀ। ਨਾਥ ਦੀ ਗੱਡੀ ਓਲਡ ਕ੍ਰੈਡਿਟਵਿਊ ਅਤੇ ਓਲਡ ਡੇਰੀ ਰੋਡ ਖੇਤਰ ਵਿੱਚ ਹਮਲੇ ਦੇ ਕੁਝ ਘੰਟਿਆਂ ਬਾਅਦ, ਅਪਰਾਧ ਵਾਲੀ ਥਾਂ ਤੋਂ ਪੰਜ ਕਿਲੋਮੀਟਰ ਤੋਂ ਵੀ ਘੱਟ ਦੂਰੀ ‘ਤੇ ਛੱਡੀ ਹੋਈ ਮਿਲੀ। ਗੁਰਵਿੰਦਰ ਨਾਥ ਦੇ ਜੀਜਾ ਬਲਰਾਮ ਕ੍ਰਿਸ਼ਨਨ ਨੇ ਕਿਹਾ, “ਉਹਨਾ ਦਾ ਲੜਕਾ ਬੇਕਸੂਰ ਸੀ।
ਵੀਡੀਓ ਲਈ ਕਲਿੱਕ ਕਰੋ -: