ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਜਲਦ 8.2 ਕਰੋੜ ਰੁਪਏ ਦਾ ਮਾਣ ਭੱਤਾ ਜਾਰੀ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਕੀਤਾ ਗਿਆ। ਜ਼ਿਆਦਾ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਗਰਭਵਤੀ ਔਰਤਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦਾ ਜੀਵਨ ਆਸਾਨ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਰਕਾਰ ਸਾਲ 2023 ਤੋਂ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ ਨਵੀਆਂ ਹਦਾਇਤਾਂ ਮੁਤਾਬਕ 5000 ਰੁਪਏ ਦੀਆਂ ਦੋ ਕਿਸ਼ਤਾਂ ਵਿਚ ਦੇ ਰਹੀ ਹੈ।
ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸੂਬੇ ਦੇ ਸਾਰੇ 27314 ਆਂਗਣਵਾੜੀ ਕੇਂਦਰਾਂ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਲਾਭਪਾਤਰੀਆਂ ਦੇ ਫਾਰਮ ਭਰਨ ਦੇ ਬਾਅਦ 5000 ਰੁਪਏ ਦੀ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਸਿੱਧੀ ਟਰਾਂਸਫਰ ਕੀਤੀ ਜਾਂਦੀ ਹੈ। ਆਂਗਣਵਾੜੀ ਵਰਕਰ ਤੇ ਹੈਲਪਰਾਂ ਨੂੰ ਹੋਰ ਉਤਸ਼ਾਹਿਤ ਕਰਨ ਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਵਧ ਤੋਂ ਵਧ ਲਾਭ ਦੇਣ ਲਈ ਹਰੇਕ ਲਾਭਪਾਤਰੀ ਆਂਗਣਵਾੜੀ ਵਰਕਰ ਨੂੰ 100 ਰੁਪਏ ਤੇ ਆਂਗਣਵਾੜੀ ਹੈਲਪਰਾਂ ਨੂੰ ਪ੍ਰਤੀ ਲਾਭਪਾਤਰੀ 50 ਰੁਪਏ ਦਾ ਮਾਣ ਭੱਤਾ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : ਕੱਚੇ ਤੋਂ ਪੱਕੇ ਕੀਤੇ ਗਏ ਅਧਿਆਪਕਾਂ ਨੂੰ CM ਮਾਨ ਦਾ ਵੱਡਾ ਤੋਹਫਾ, ਤਨਖਾਹਾਂ ‘ਚ ਕੀਤਾ ਭਾਰੀ ਵਾਧਾ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਭਗ 5,48,824 ਲਾਭਪਾਤਰੀਆਂ ਨੂੰ ਤਿੰਨ ਕਿਸ਼ਤਾਂ ਜਾਰੀ ਕੀਤੀਆਂ ਗਈਆਂ ਹਨ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਲਗਭਗ 8.2 ਕਰੋੜ ਰੁਪਏ ਦਾ ਮਾਣ ਭੱਤਾ ਵੰਡਿਆ ਜਾਵੇਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਮਾਣ ਭੱਤੇ ਦੇ ਮਿਲਣ ਨਾਲ ਆਂਗਣਵਾੜੀ ਵਰਕਰ ਤੇ ਹੈਲਪਰ ਇਸ ਸਕੀਮ ਅਧੀਨ ਯੋਗ ਲਾਭਪਾਤਰੀਆਂ ਦੀ ਵਧ ਤੋਂ ਵਧ ਮਦਦ ਕਰਨ ਲਈ ਹੋਰ ਵੀ ਉਤਸ਼ਾਹਿਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -: