ਮੁਕਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਬਾਦਲ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਤੋਂ ਮੁਕਰਨ ਪਿੱਛੋਂ ਸ਼ਨੀਵਾਰ ਨੂੰ ਵੱਡੀ ਗਿਣਤੀ ਵਿੱਚ ਗੁੱਸੇ ਵਿੱਚ ਆਏ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ ਅਤੇ ਪਿੰਡ ਬਾਦਲ ਵਿੱਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪਹੁੰਚ ਗਏ। ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅੱਜ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਬੈਠਕ ਕਰਵਾਉਣ ਦਾ ਵਾਅਦਾ ਕੀਤਾ ਸੀ, ਜਿਸ ਦੇ ਪੂਰਾ ਨਾ ਹੋਣ ‘ਤੇ ਕਿਸਾਨ ਭੜਕ ਗਏ।
ਉਨ੍ਹਾਂ ਨੇ ਮਨਪ੍ਰੀਤ ਦੀ ਰਿਹਾਇਸ਼ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ, ਦੋਵਾਂ ਐਂਟਰੀ ਪੁਆਇੰਟਾਂ ਨੂੰ ਰੋਕ ਕੇ ਟੈਂਟ ਲਗਾ ਲਏ ਹਨ। ਪਹਿਲਾਂ ਕਿਸਾਨ ਕੈਬਨਿਟ ਮੰਤਰੀ ਦੀ ਰਿਹਾਇਸ਼ ਤੋਂ ਕੁਝ ਮੀਟਰ ਦੂਰ ਬੈਠੇ ਸਨ। ਉਨ੍ਹਾਂ ਨੇ ਵੀਰਵਾਰ ਨੂੰ ਦੋ ਘੰਟਿਆਂ ਲਈ ਮਨਪ੍ਰੀਤ ਬਾਦਲ ਦੀ ਰਿਹਾਇਸ਼ ਦਾ ਘਿਰਾਓ ਕੀਤਾ ਸੀ।
ਇਹ ਵੀ ਵੇਖੋ :
Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe
ਕਿਸਾਨ ਗੁਲਾਬੀ ਸੁੰਢੀ ਕਾਰਨ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਲਈ ਪ੍ਰਤੀ ਏਕੜ 60,000 ਰੁਪਏ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਉਹ ਹਰੇਕ ਖੇਤ ਮਜ਼ਦੂਰ ਦੇ ਪਰਿਵਾਰ ਲਈ 30,000 ਰੁਪਏ ਪ੍ਰਤੀ ਏਕੜ ਰਾਹਤ ਦੀ ਮੰਗ ਕਰ ਰਹੇ ਹਨ।
ਦੱਸ ਦੇਈਏ ਕਿ ਪੰਜ ਜ਼ਿਲ੍ਹਿਆਂ ਮੁਕਤਸਰ, ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਫਰੀਦਕੋਟ ਦੇ ਕਿਸਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਬੈਨਰ ਹੇਠ ਪਿੰਡ ਬਾਦਲ ਵਿੱਚ ਇਕੱਠੇ ਹੋਏ ਹਨ।
ਇਹ ਵੀ ਪੜ੍ਹੋ : ਲਖੀਮਪੁਰ ਤੋਂ ਪਰਤੀ ਹਰਸਿਮਰਤ ਬਾਦਲ ਨੇ ਯੂਪੀ ਪੁਲਿਸ ‘ਤੇ ਲਾਏ ਇਹ ਵੱਡੇ ਦੋਸ਼
ਇੱਕ ਕਿਸਾਨ ਆਗੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਦੱਸਿਆ ਕਿ ਸ਼ਨੀਵਾਰ ਦੀ ਮੀਟਿੰਗ ਰੱਦ ਕਰ ਦਿੱਤੀ ਗਈ ਕਿਉਂਕਿ ਮੁੱਖ ਮੰਤਰੀ ਕੋਲ 13 ਅਕਤੂਬਰ ਤੱਕ ਰਝੇਵਿਆਂ ਕਰਕੇ ਸਮਾਂ ਨਹੀਂ ਹੈ।