ਪੰਜਾਬ ਤੇ ਹਰਿਆਣਾ ਵਿਚ ਕੋਰੋਨਾ ਦੀ ਰਫਤਾਰ ਤੇਜ਼ ਹੁੰਦੀ ਜਾ ਰਹੀ ਹੈ। ਸੂਬਾ ਸਰਕਾਰਾਂ ਵੱਲੋਂ ਕੋਰੋਨਾ ਨੂੰ ਕੰਟਰੋਲ ਕਰਨ ਲਈ ਪਾਬੰਦੀਆਂ ਲਗਾਈਆਂ ਗਈਆਂ ਹਨ। ਹਰਿਆਣਾ ਵਿੱਚ ਕੋਰੋਨਾਵਾਇਰਸ ਦੇ ਪ੍ਰਕੋਪ ਦੇ ਮੱਦੇਨਜ਼ਰ ਇਸ ਸਮੇਂ ਸਕੂਲ ਬੰਦ ਹਨ। ਸਿਹਤ ਮੰਤਰੀ ਅਨਿਲ ਵਿਜ ਨੇ ਰਾਜ ਵਿੱਚ ਮੌਜੂਦਾ ਕੋਰੋਨਾਵਾਇਰਸ ਸਥਿਤੀ ਦੀ ਸਮੀਖਿਆ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਜਾਰੀ ਕੀਤੇ।
ਅਨਿਲ ਵਿਜ ਨੇ ਟਵੀਟ ਕਰਦਿਆਂ ਕਿਹਾ ਕਿ ਦੁਬਾਰਾ ਸਕੂਲ ਖੁੱਲ੍ਹਣ ਉਤੇ 15 ਤੋਂ 18 ਸਾਲ ਬੱਚਿਆਂ ਨੂੰ ਆਫਲਾਈਨ ਕਲਾਸਾਂ ਵਿਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਉਣ।
ਹਰਿਆਣਾ ਵਿੱਚ 15 ਤੋਂ 18 ਸਾਲ ਦੀ ਉਮਰ ਦੇ 15 ਲੱਖ ਤੋਂ ਵੱਧ ਬੱਚੇ ਕੋਵਿਡ ਵੈਕਸੀਨ ਲਈ ਯੋਗ ਹਨ ਅਤੇ ਇਸ ਉਮਰ ਵਰਗ ਲਈ ਟੀਕਾਕਰਨ 3 ਜਨਵਰੀ ਨੂੰ ਸ਼ੁਰੂ ਹੋਇਆ ਸੀ। ਕੋਵਿਡ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਵਿਜ ਨੇ ਕਿਹਾ ਕਿ ਹਰੇਕ ਜ਼ਿਲ੍ਹੇ ਲਈ ਦੋ ਨੋਡਲ ਅਫਸਰ ਨਿਯੁਕਤ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ ਇੱਕ ਅਧਿਕਾਰੀ ਸਰਕਾਰੀ ਹਸਪਤਾਲਾਂ ਵਿੱਚ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ ਅਤੇ ਦੂਜਾ ਪ੍ਰਾਈਵੇਟ ਹਸਪਤਾਲਾਂ ਵਿੱਚ। ਇਹ ਨੋਡਲ ਅਫਸਰ ਰਾਜ ਸਰਕਾਰ ਨੂੰ ਹਸਪਤਾਲਾਂ ਵਿੱਚ ਉਪਲਬਧ ਪ੍ਰਬੰਧਾਂ ਬਾਰੇ ਜਾਣਕਾਰੀ ਦੇਣਗੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਸਕੂਲ ਬੰਦ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਆਨਲਾਈਨ ਕਲਾਸਾਂ ਤਾਂ ਲੱਗ ਰਹੀਆਂ ਹਨ ਪਰ ਕਈ ਬੱਚਿਆਂ ਨੂੰ ਇਸ ਵਿਚ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀ ਪੇਸ਼ ਆ ਰਹੀ ਹੈ। ਇਸੇ ਕਾਰਨ ਹਰਿਆਣਾ ਸਰਕਾਰ ਵੱਲੋਂ ਵੱਡੀਆਂ ਕਲਾਸਾਂ ਦੇ ਬੱਚਿਆਂ ਨੂੰ ਆਫਲਾਈਨ ਕਲਾਸਾਂ ਲਗਾਉਣ ਦੀ ਸਲਾਹ ਦਿੱਤੀ ਗਈ ਹੈ ਤੇ ਇਸ ਲਈ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ।