ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਲਕਾ ਜਲਾਲਾਬਾਦ ਤੋਂ ਸੀਨੀਅਰ ਕਾਂਗਰਸੀ ਆਗੂ ਅਨੀਸ਼ ਸਿਡਾਨਾ ਆਪਣੇ ਸਾਥੀਆਂ ਸਣੇ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।
ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਇਨ੍ਹਾਂ ਸਾਰਿਆਂ ਦਾ ਸਵਾਗਤ ਕੀਤਾ ਅਤੇ ਅਨੀਸ਼ ਸਿਡਾਨਾ ਨੂੰ ਆਪਣਾ ਸਿਆਸੀ ਸਲਾਹਕਾਰ ਨਿਯੁਕਤ ਕੀਤਾ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਤੰਜ ਕੱਸਦੇ ਹੋਏ ਉਨ੍ਹਾਂ ਨੂੰ ਪੈਚਵਰਕ ਸੀਐੱਮ ਦੱਸਿਆ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਸੁਖਬੀਰ ਬਾਦਲ ਨੇ ਕਿਹਾ ਕਿ ਚੰਨੀ ਨੂੰ ਪੰਜਾਬ ਦੇ ਅਸਲ ਹਾਲਾਤ ਦੀ ਜਾਣਕਾਰੀ ਨਹੀਂ ਹੈ, ਇਸ ਲਈ ਉਹ ਬਿਨਾਂ ਸੋਚੇ ਸਮਝੇ ਫੈਸਲੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਮੇਰੇ ਖ਼ਿਲਾਫ਼ ਸਾਜ਼ਿਸ਼ ਰਚੀ ਗਈ। ਸਾਨੂੰ ਨਸ਼ਿਆਂ ਦੇ ਕੇਸ ਵਿੱਚ ਫਸਾਇਆ ਗਿਆ। ਸਾਨੂੰ ਚੁਣੌਤੀ ਦਿੰਦੇ ਰਹਿੰਦੇ ਹਨ, ਜੇਕਰ ਉਨ੍ਹਾਂ ਕੋਲ ਕੋਈ ਸਬੂਤ ਹੈ ਤਾਂ ਸਾਹਮਣੇ ਰੱਖਣ। ਉਨ੍ਹਾਂ ਕਿਹਾ ਕਿ ਕਾਂਗਰਸ ਫਰਸਟੇਟ ਹੋ ਗਈ ਹੈ। ਇੰਨਾ ਹੀ ਨਹੀਂ ਉਨ੍ਹਾਂ ਨਵਜੋਤ ਸਿੱਧੂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਜੇਕਰ ਹੁਣ ਕਾਂਗਰਸ ਦਾ ਢੋਲ ਵੱਜੇਗਾ ਤਾਂ ਸਿੱਧੂ ਇਨ੍ਹਾਂ ਨੂੰ ਨਚਾਵੇਗਾ।
ਇਹ ਵੀ ਪੜ੍ਹੋ : ਕਰਤਾਰਪੁਰ ਸਾਹਿਬ ਤੋਂ ਪਰਤੇ CM ਚੰਨੀ ਦਾ ਵੱਡਾ ਐਲਾਨ, ਯਾਤਰਾ ਲਈ ਚਲਾਵਾਂਗੇ ਮੁਫਤ ਬੱਸਾਂ
ਇਸ ਦੌਰਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਹਰਸਿਮਰਤ ਕੌਰ ਬਾਦਲ ਵਿਧਾਨ ਸਭਾ ਚੋਣ ਨਹੀਂ ਲੜੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਚੋਣ ਲੜਨਗੇ ਜਾਂ ਨਹੀਂ ਇਸ ਦਾ ਖੁਲਾਸਾ ਸਮਾਂ ਆਉਣ ‘ਤੇ ਕੀਤਾ ਜਾਵੇਗਾ।