ਖਰੜ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਆਪਣੇ ਟਵਿੱਟਰ ਹੈਂਡਲ ‘ਤੇ ਵਿਧਾਇਕਾ ਅਨਮੋਲ ਗਗਨ ਮਾਨ ਨੇ ਸੀ.ਐੱਮ. ਮਾਨ ਨਾਲ ਆਪਣੀ ਤਸਵੀਰ ਟਵੀਟ ਕੀਤੀ, ਜਿਸ ਵਿੱਚ ਉਹ ਸੀ.ਐੱਮ. ਮਾਨ ਨੂੰ ਗੁਲਦਸਤਾ ਭੇਟ ਕਰ ਰਹੇ ਹਨ।
ਵਿਧਾਇਕ ਨੇ ਲਿਖਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਖਰੜ ਦੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਂਦੀਆਂ। ਸੀ.ਐੱਮ. ਮਾਨ ਨੇ ਭਰੋਸਾ ਦਿਵਾਇਆ ਹੈ ਕਿ ਉਹ ਪੂਰੇ ਸੂਬੇ ਵਿੱਚ ਹਾਂ-ਪੱਖੀ ਤਬਦੀਲੀ ਲਈ ਡਟੇ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਾਡੀ ਸਰਕਾਰ 3 ਕਰੋੜ ਪੰਜਾਬੀਆਂ ਦੇ ਨਾਲ ਮਿਲ ਕੇ ਕੰਮ ਕਰੇਗੀ।