ਪੰਜਾਬ-ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਡਾ. ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਸਰਕਾਰ ਵੱਲੋਂ ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਅਨਮੋਲ ਰਤਨ ਸਿੱਧੂ ਪਹਿਲਾਂ ਡਿਪਟੀ ਐਡਵੋਕੇਟ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਤੇ ਇਸ ਦੇ ਨਾਲ ਹੀ ਹਰਿਆਣਾ ਦੇ ਐਡੀਸ਼ਨਲ ਏਜੀ ਵੀ ਰਹਿ ਚੁੱਕੇ ਹਨ। ਏਜੀ ਦਾ ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ ਸਿਰਫ ਇੱਕ ਰੁਪਿਆ ਤਨਖਾਹ ਲੈਣਗੇ। ਬਾਕੀ ਪੈਸਾ ਅੰਮ੍ਰਿਤਸਰ ਈਸਟ ਦੇ ਮਕਬੂਲਪੁਰਾ ਵਿੱਚ ਨਸ਼ਾ ਪੀੜਤਾਂ ਨੂੰ ਦਾਨ ਦੇਣਗੇ।
ਇਸ ਤੋਂ ਪਹਿਲਾਂ ਚੰਨੀ ਸਰਕਾਰ ਨੇ ਵੀ ਉਨ੍ਹਾਂ ਨੂੰ ਏਜੀ ਬਣਾਉਣ ਦਾ ਐਲਾਨ ਕੀਤਾ ਸੀ ਪਰ ਸਿਆਸੀ ਕਾਰਨਾਂ ਕਰਕੇ ਉਨ੍ਹਾਂ ਦੀ ਨਿਯੁਕਤੀ ‘ਤੇ ਪੇਚ ਫਸ ਗਿਆ ਸੀ। ਮਨਮੋਹਨ ਸਿੰਘ ਦੀ ਕੇਂਦਰ ਵਿੱਚ ਸਰਕਾਰ ਦੇ ਕਾਰਜਕਾਲ ਦੌਰਾਨ ਅਨਮੋਲ ਰਤਨ ਸਿੰਘ ਸਿੱਧੂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਅਸਿਸਟੈਂਟ ਸਾਲਿਸਟਰ ਜਨਰਲ ਆਫ ਇੰਡੀਆ ਵੀ ਰਹੇ ਹਨ ਉਹ ਬਾਰ ਕੌਂਸਲ ਦੇ ਚੇਅਰਮੈਨ ਤੇ ਪੰਜਾਬ-ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਅੱਠ ਵਾਰ ਪ੍ਰਧਾਨ ਵੀ ਰਹੇ ਹਨ। ਉਹ ਪੰਜਾਬ ਦੇ ਅਡੀਸ਼ਨਲ ਐਡਵੋਕੇਟ ਜਨਰਲ ਦੇ ਅਹੁਦੇ ‘ਤੇ ਵੀ ਕੰਮ ਕਰ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਂਦਿਆਂ ਹੀ ਚੰਨੀ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਡੀ. ਐੱਸ. ਪਟਵਾਰੀਆ ਨੇ ਅਸਤੀਫਾ ਦੇ ਦਿੱਤਾ ਸੀ। ਚੰਨੀ ਸਰਕਾਰ ਨੇ ਸੂਬਾ ਪ੍ਰਧਾਨ ਸਿੱਧੂ ਦੀ ਜ਼ਿੱਦ ‘ਤੇ ਐਡਵੋਕੇਟ ਡੀਐੱਸ ਪਟਵਾਲੀਆ ਨੂੰ ਐਡਵੋਕੇਟ ਜਨਰਲ ਲਗਾਇਆ ਸੀ।