ਅੰਮ੍ਰਿਤਸਰ ਵਿਚ ਤਾਇਨਾਤ ਐੱਸ. ਆਈ. ਦਿਲਬਾਗ ਸਿੰਘ ਦੀ ਬਲੈਰੋ ਵਿਚ ਆਈਈਡੀ ਰੱਖਣ ਦੇ ਮਾਮਲੇ ਵਿਚ ਪੁਲਿਸ ਨੇ ਇੱਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸਤਨਾਮ ਉਰਫ ਹਨੀ ਵਜੋਂ ਹੋਈ ਹੈ।
ਇਹ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਤਨਾਮ ਕੈਨੇਡਾ ਵਿੱਚ ਬੈਠੇ ਲਖਬੀਰ ਲੰਡਾ ਦੇ ਸਹਿਯੋਗ ਨਾਲ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਨੂੰ ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਕਾਬੂ ਕਰ ਲਿਆ। ਸਤਨਾਮ ਉਰਫ ਹਨੀ ਨੇ ਐੱਸ.ਆਈ. ਦੀ ਗੱਡੀ ਥੱਲੇ IED ਲਾਉਣ ਲਈ ਦੋਸ਼ੀਆਂ ਨੂੰ ਮੋਟਰਸਾਈਕਲ ਦੁਾਇਆ ਸੀ।
ਹੁਣ ਤੱਕ ਇਸ ਮਾਮਲੇ ਵਿੱਚ 9 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬੀਤੇ ਦਿਨ ਪੰਜਾਬ ਪੁਲਿਸ ਨੇ ਮਾਮਲੇ ਦੇ ਮੁੱਖ ਮੁਲਜ਼ਮ ਯੁਵਰਾਜ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਸੀ। ਪੁਲਿਸ ਨੂੰ ਉਸ ਦਾ 7 ਦਿਨ ਦਾ ਰਿਮਾਂਡ ਅਦਾਲਤ ਤੋਂ ਮਿਲ ਗਿਆ ਹੈ।
ਇਹ ਵੀ ਪੜ੍ਹੋ : ਵੈਟਰਨਰੀ ਏਆਈ ਵਰਕਰਾਂ ਦੀ ਸਰਕਾਰ ਨੂੰ ਚੇਤਾਵਨੀ-‘ਮੰਗਾਂ ਪੂਰੀਆਂ ਨਾ ਹੋਣ ‘ਤੇ ਸੰਘਰਸ਼ ਕਰਾਂਗੇ ਤੇਜ਼’
ਜ਼ਿਕਰਯੋਗ ਹੈ ਕਿ ਬੀਤੀ 16 ਅਗਸਤ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸੀ ਬਲਾਕ ਵਿਖੇ ਦੋ ਨਕਾਬਪੋਸ਼ ਨੌਜਵਾਨ ਐੱਸ ਆਈ ਦਿਲਬਾਗ ਦੀ ਗੱਡੀ ਵਿੱਚ ਬੰਬ ਲਗਾ ਕੇ ਮੌਕੇ ਤੋਂ ਫਰਾਰ ਹੋ ਗਏ ਸਨ। ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵਿਭਾਗ ‘ਚ ਹੜਕੰਪ ਮਚ ਗਿਆ ਸੀ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਅਤੇ ਬੰਬ ਨਿਰੋਧਕ ਦਸਤੇ ਨੇ ਜੀਪ ਦੇ ਹੇਠਾਂ ਰੱਖੇ ਬੰਬ ਨੂੰ ਕਬਜ਼ੇ ‘ਚ ਲੈ ਲਿਆ ਸੀ। ਸੀ.ਆਈ.ਏ ਸਟਾਫ਼ ‘ਚ ਤਾਇਨਾਤ ਸਬ-ਇੰਸਪੈਕਟਰ ਦਿਲਬਾਗ ਸਿੰਘ ਬਾਗ ਦੇ ਘਰ ਦੇ ਬਾਹਰ ਜੀਪ ਖੜ੍ਹੀ ਸੀ, ਜਿਸ ‘ਚ ਦੋ ਨਕਾਬਪੋਸ਼ ਨੌਜਵਾਨਾਂ ਵੱਲੋਂ ਬੰਬ ਲਗਾਇਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: