ਪੰਜਾਬ ਵਿਚ ਡੇਂਗੂ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਇੱਕ ਪਾਸੇ ਜਿਥੇ ਡੇਂਗੂ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਨਾਲ ਹੀ ਡੇਂਗੂ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਵੀ ਵੱਧ ਰਿਹਾ ਹੈ। ਲੌਂਗੋਵਾਲ ਦੇ ਦੁੱਲਟ ਪੱਤੀ ਇਲਾਕੇ ਵਿਚ ਬੀਤੇ ਦਿਨੀਂ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ ਸੀ ਤੇ ਅੱਜ ਫਿਰ ਤੋਂ ਇਕ ਵਿਅਕਤੀ ਡੇਂਗੂ ਕਾਰਨ ਮੌਤ ਦੇ ਮੂੰਹ ਵਿਚ ਚਲਾ ਗਿਆ।
ਮ੍ਰਿਤਕ ਦੀ ਪਛਾਣ ਬੂਟਾ ਸਿੰਘ ਪੁੱਤਰ ਛੱਡੂ ਸਿੰਘ ਉਮਰ 40 ਸਾਲ ਵਜੋਂ ਹੋਈ। ਬੂਟਾ ਸਿੰਘ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਸੀ ਤੇ ਉਸ ਦਾ ਲੌਂਗੋਵਾਲ ਦੇ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਜਿਥੋਂ ਉਸ ਨੂੰ ਬੀਤੀ ਰਾਤ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ। ਉਥੇ ਲਿਜਾਣ ਤੋਂ ਬਾਅਦ ਬੂਟਾ ਸਿੰਘ ਦੀ ਹਾਲਤ ਨਾਜ਼ੁਕ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਲਿਜਾਣ ਲਈ ਕਿਹਾ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਲੌਂਗੋਵਾਲ ਵਿਚ ਹੁਣ ਤੱਕ ਡੇਂਗੂ ਕਾਰਨ 4 ਮੌਤਾਂ ਹੋ ਗਈਆਂ ਹਨ ਤੇ ਸਿਹਤ ਵਿਭਾਗ ਵੱਲੋਂ 91 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਤੇ ਟੈਸਟ ਲਈ ਭੇਜੇ ਗਏ ਹਨ। ਪੰਜਾਬ ਵਿੱਚ ਡੇਂਗੂ ਪੀੜਤਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ ਹੋ ਗਈ ਹੈ। ਸੂਬਾ ਸਰਕਾਰ ਨੇ ਸਿਵਲ ਸਰਜਨਾਂ ਨੂੰ ਸਖਤ ਨਿਰਦੇਸ਼ ਵੀ ਜਾਰੀ ਕੀਤੇ ਹਨ ਤੇ ਨਾਲ ਹੀ ਚੇਤਾਵਨੀ ਦਿੱਤੀ ਗਈ ਹੈ ਕਿ ਲਾਪਰਵਾਹੀ ਵਰਤਣ ‘ਤੇ ਕਾਰਵਾਈ ਕੀਤੀ ਜਾਵੇਗੀ।