ਪੰਜਾਬ ਵਿਚ ਕਰਜ਼ੇ ਕਾਰਨ ਹੋਣ ਵਾਲੀਆਂ ਖੁਦਕੁਸ਼ੀਆਂ ਦੇ ਮਾਮਲੇ ਨਿਤ ਦਿਨ ਸਾਹਮਣੇ ਆ ਰਹੇ ਹਨ। ਸੂਬਾ ਸਰਕਾਰ ਵੱਲੋਂ ਕਰਜ਼ੇ ਮੁਆਫੀ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰ ਕਿਸਾਨਾਂ ਨੂੰ ਕੋਈ ਵਿੱਤੀ ਮਦਦ ਨਾ ਮਿਲਣ ਕਾਰਨ ਆਤਮਹੱਤਿਆ ਵਰਗੇ ਖੌਫਨਾਕ ਕਦਮ ਚੁੱਕੇ ਜਾ ਰਹੇ ਹਨ।
ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿਖੇ ਕਰਜ਼ੇ ਨੇ ਇੱਕ ਹੋਰ ਕਿਸਾਨ ਨਿਗਲ ਲਿਆ। ਮ੍ਰਿਤਕ ਦੀ ਪਛਾਣ ਪ੍ਰਭਜੋਤ ਸਿੰਘ ਵਜੋਂ ਹੋਈ ਹੈ। ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰ ਲਈ। ਪ੍ਰਭਜੋਤ ਸਿੰਘ ਦੇ ਪਿਤਾ ਭਗਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਪੁੱਤਰ ਦੇ ਸਿਰ ‘ਤੇ ਲਗਭਗ 8 ਲੱਖ ਦਾ ਕਰਜ਼ਾ ਸੀ ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ ਤੇ ਇਸੇ ਪ੍ਰੇਸ਼ਾਨੀ ਵਿਚ ਉਸ ਨੇ ਜ਼ਹਿਰ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਵੀਡੀਓ ਲਈ ਕਲਿੱਕ ਕਰੋ -:
ਬੇਅਦਬੀ ਕਰਨ ਵਾਲੇ ਬੰਦੇ ਦਾ ਸੋਧਾ ਲਾਉਣ ਵਾਲੇ ਨਿਹੰਗ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਦੱਸੀ ਪੂਰੀ ਸਚਾਈ
ਪ੍ਰਭਜੋਤ ਸਿੰਘ ਦਾ ਇੱਕ ਡੇਢ ਸਾਲ ਦਾ ਬੱਚਾ ਵੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤਬੀਅਤ ਵਿਗੜਨ ‘ਤੇ ਪ੍ਰਭਜੋਤ ਨੂੰ ਪਟਿਆਲਾ ਦੇ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਪਰ ਹਾਲਤ ਗੰਭੀਰ ਹੋਣ ਕਾਰਨ ਉਸ ਦੀ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦੀ ਵਿੱਤੀ ਮਦਦ ਕੀਤੀ ਜਾਵੇ ਤੇ ਨਾਲ ਹੀ ਕਰਜ਼ਾ ਵੀ ਮੁਆਫ ਕਰ ਦਿੱਤਾ ਜਾਵੇ।