ਹਿਮਾਚਲ ਵਿੱਚ ਹੋ ਰਹੀ ਭਾਰੀ ਬਰਸਾਤ ਅਤੇ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਰੋਪੜ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਵੱਧ ਗਿਆ ਹੈ। ਇਸ ਕਾਰਨ ਰੋਪੜ ਜ਼ਿਲ੍ਹੇ ਦੇ ਹਰਸ਼ਾ-ਬੇਲਾ ਅਤੇ ਹੋਰ ਕਈ ਪਿੰਡਾਂ ਦੇ ਮੁੜ ਪਾਣੀ ਵਿੱਚ ਡੁੱਬਣ ਦਾ ਖਤਰਾ ਬਣਿਆ ਹੋਇਆ ਹੈ।
ਸਤਲੁਜ ਦਰਿਆ ਦਾ ਪਾਣੀ ਕੰਢਿਆਂ ’ਤੇ ਵੜਦਾ ਹੋਇਆ ਹਰਸ਼ਾ-ਬੇਲਾ ਪਿੰਡ ਵਿੱਚ ਦਾਖ਼ਲ ਹੋ ਰਿਹਾ ਹੈ। ਜਿਸ ਕਾਰਨ ਪਿੰਡ ਵਿੱਚ ਬਣੇ ਆਂਗਣਵਾੜੀ ਕੇਂਦਰ ਦੀ ਨਵੀਂ ਇਮਾਰਤ ਪਾਣੀ ਵਿੱਚ ਰੁੜ੍ਹ ਗਈ। ਸਤਲੁਜ ਦਰਿਆ ਦਾ ਪਾਣੀ ,ਸਿਰਫ 80 ਫੁੱਟ ਦੂਰ ਹੋਣ ਕਾਰਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਮਰਿਆਦਾ ਅਨੁਸਾਰ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ ਹੈ।
ਸਤਲੁਜ ਦਰਿਆ ਦੇ ਵਧਦੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਲੋਕਾਂ ਨੇ ਸਤਲੁਜ ਦਰਿਆ ਦੇ ਆਸ-ਪਾਸ ਦੇ ਪਿੰਡਾਂ ਨੂੰ ਖਾਲੀ ਕਰਨਾ ਸ਼ੁਰੂ ਕਰ ਦਿੱਤਾ ਹੈ। ਲੋਕ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਲਈ ਵੀ ਸੂਚਿਤ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਨੀਵੀਆਂ ਥਾਵਾਂ ਛੱਡ ਕੇ ਰਾਹਤ ਕੈਂਪਾਂ ਵਿੱਚ ਜਾਣ ਦੀ ਅਪੀਲ ਕੀਤੀ ਹੈ।
ਇਸ ਦੌਰਾਨ ਸਥਿਤੀ ਨੂੰ ਦੇਖਦੇ ਹੋਏ ਰੋਪੜ ਜ਼ਿਲ੍ਹੇ ਵਿੱਚ ‘ਮੁੱਖ ਮੰਤਰੀ ਫੀਲਡ ਅਫਸਰ’ ਵਜੋਂ ਤਾਇਨਾਤ ਅਨਮਜੋਤ ਕੌਰ ਖੁਦ ਐਨਡੀਆਰਐਫ ਟੀਮ ਸਮੇਤ ਟਰੈਕਟਰ ’ਤੇ ਸਵਾਰ ਹੋ ਕੇ ਮੌਕੇ ’ਤੇ ਪਹੁੰਚ ਗਈ। ਰੋਪੜ ਦੇ ਡੀਸੀ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਪ੍ਰਸ਼ਾਸਨ ਦੀਆਂ ਟੀਮਾਂ ਨੇ ਪਿੰਡ ਹਰਸ਼ਾ-ਬੇਲਾ ਦਾ ਦੌਰਾ ਕੀਤਾ ਹੈ। NDRF ਦੀਆਂ ਟੀਮਾਂ ਵੀ ਮਦਦ ਲਈ ਪਹੁੰਚ ਰਹੀਆਂ ਹਨ।
ਇਹ ਵੀ ਪੜ੍ਹੋ : ਹਾਈਵੇ ‘ਤੇ ਔਰਤ ਲਿਫਟ ਮੰਗ ਕੇ ਲੁੱਟਦੀ ਸੀ ਲੱਖਾਂ, ਮੋਗਾ ‘ਚ ਖ਼ਤ.ਰਨਾਕ ਗੈਂਗ ਦਾ ਪਰਦਾਫਾਸ਼
ਡੀਸੀ ਨੇ ਦੱਸਿਆ ਕਿ ਦਰਿਆ ਦੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਲਈ ਪ੍ਰਸ਼ਾਸਨ ਵੱਲੋਂ ਰਾਹਤ ਕੈਂਪ ਲਗਾਏ ਗਏ ਹਨ। ਇਨ੍ਹਾਂ ਕੈਂਪਾਂ ਵਿੱਚ ਖਾਣ-ਪੀਣ ਤੋਂ ਇਲਾਵਾ ਲੋਕਾਂ ਦੇ ਸੌਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: