ਕਾਂਗਰਸ ਦੇ ਸਾਬਕਾ ਵਿਧਾਇਕਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਲਿਸਟ ਵਿਚ ਅਮਿਤ ਵਿਜ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਵਿਜੀਲੈਂਸ ਨੇ ਅਮਿਤ ਖਿਲਾਫ ਪਠਾਨਕੋਟ ਨਗਰ ਨਿਗਮ ਵਿਚ ਕੀਤੀਆਂ ਗਈਆਂ ਬੇਨਿਯਮੀਆਂ ਦੀ ਸ਼ਿਕਾਇਤ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਮਿਤ ਵਿਜ ਇਸ ਸਮੇਂ ਸੂਬਾ ਕਾਂਗਰਸ ਦੇ ਖਜ਼ਾਨਚੀ ਵੀ ਹਨ ਜਦੋਂ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਨੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਬੈਂਕ ਖਾਤਿਆਂ ਨੂੰ ਖੰਗਾਲਿਆ ਸੀ। ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕਾਂ ਖਿਲਾਫ ਜਾਂਚ ਦੀ ਲਿਸਟ ਲਗਾਤਾਰ ਲੰਬੀ ਹੁੰਦੀ ਜਾ ਰਹੀ ਹੈ।
ਪਠਾਨਕੋਟ ਦੇ ਸਾਬਕਾ ਵਿਧਾਇਕ ਅਮਿਤ ਵਿਜ ਖਿਲਾਫ ਵਿਜੀਲੈਂਸ ਦੀ ਸ਼ਿਕਾਇਤ ਮਿਲੀ ਹੈ। ਇਸ ਸ਼ਿਕਾਇਤ ਵਿਚ ਸਾਬਕਾ ਵਿਧਾਇਕ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮਿਲ ਕੇ ਘਪਲੇ ਕਰਨ ਦੇ ਦੋਸ਼ ਲਗਾਇਆ ਗਿਆ ਹੈ। ਵਿਜੀਲੈਂਸ ਨੇ ਸਾਬਕਾ ਵਿਧਾਇਕ ਦੇ ਨਾਲ-ਨਾਲ ਸਬੰਧਤ ਨਿਗਮ ਦੇ ਅਧਿਕਾਰੀਆਂ ਖਿਲਾਫ ਵੀ ਜਾਂਚ ਸ਼ੁਰੂ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਵਿਜੀਲੈਂਸ ਹੁਣ ਤਆਕ 6 ਕਾਂਗਰਸ ਦੇ ਸਾਬਕਾ ਮੰਤਰੀ ਤੇ ਵਿਧਾਇਕਾਂ ਖਿਲਾਫ ਜਾਂਚ ਕਰ ਰਹੀ ਹੈ। ਹਾਲਾਂਕਿ ਸਾਬਕਾ ਮੰਤਰੀਆਂ ਵਿਚੋਂ ਇਕ ਸੁੰਦਰ ਸ਼ਾਮ ਅਰੋੜਾ ਭਾਜਪਾ ਚਲੇ ਗਏ ਹਨ। ਸੁੰਦਰ ਸ਼ਾਮ ਅਰੋੜਾ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਮਾਮਲੇ ਵਿਚ ਅਤੇ ਭਾਰਤ ਭੂਸ਼ਣ ਆਸ਼ੂ ਮੰਡੀਆਂ ਵਿਚ ਆਪਣੇ ਕਰੀਬੀਆਂ ਨੂੰ ਲਾਭ ਪਹੁੰਚਾਉਣ ਦੇ ਮਾਮਲੇ ਵਿਚ ਜੇਲ੍ਹ ਵਿਚ ਹਨ।