ਪੰਜਾਬ ਵਿਚ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦੀਆਂ ਖਬਰਾਂ ਰੋਜ਼ਾਨਾ ਸਾਹਮਣੇ ਆ ਰਹੀਆਂ ਹਨ। ਅੱਜ ਪਿੰਡ ਮਿਰਜੇਆਣਾ ਤੋਂ ਕਰਜ਼ੇ ਦੇ ਦੈਂਤ ਨੇ ਇੱਕ ਹੋਰ ਕਿਸਾਨ ਨੂੰ ਨਿਗਲ ਲਿਆ। ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਮ੍ਰਿਤਕ ਦੀ ਪਛਾਣ ਕਿਸਾਨ ਜਸਵੰਤ ਸਿੰਘ (45) ਵਜੋਂ ਹੋਈ ਹੈ। ਉਸ ਦੇ ਸਿਰ ‘ਤੇ 10 ਲੱਖ ਦਾ ਕਰਜ਼ਾ ਸੀ। ਪਿੰਡ ਦੇ ਲੋਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਵੰਤ ਕੋਲ ਸਿਰਫ 3 ਏਕੜ ਜ਼ਮੀਨ ਸੀ ਤੇ ਇਸ ਤੋਂ ਇਲਾਵਾ ਉਹ ਹੋਰ ਜ਼ਮੀਨ ਠੇਕੇ ‘ਤੇ ਲੈ ਕੇ ਖੇਤੀ ਕਰਦਾ ਸੀ। ਇਸ ਵਾਰ ਵੀ ਉਸ ਨੇ ਲਗਭਗ 12 ਏਕੜ ਜ਼ਮੀਨ ਠੇਕੇ ‘ਤੇ ਲੈ ਕੇ ਖੇਤੀ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
ਆਹ ਏ ਉਹ ਸਿੰਗਰ ਜਿਹਦੇ ਰੌਲੇ ਹਾਈਕੋਰਟ ਤੱਕ ਨੇ ਤੇ ਫੁਕਰਿਆਂ ਤੋਂ ਮੰਗਵਾਉਂਦਾ ਫਿਰਦੈ ਮਾਫੀਆਂ.!
ਕਿਸਾਨ ਜਸਵੰਤ ਸਿੰਘ ਨੇ ਆਪਣੀ ਜ਼ਮੀਨ ‘ਤੇ ਨਰਮੇ ਦੀ ਫਸਲ ਬੀਜੀ ਸੀ ਪਰ ਗੁਲਾਬੀ ਸੁੰਡੀ ਕਾਰਨ ਉਸ ਦੀ ਸਾਰੀ ਫਸਲ ਖਰਾਬ ਹੋ ਗਈ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਖੁਦਕੁਸ਼ੀ ਕਰ ਲਈ। ਪਿੰਡ ਦੇ ਮੋਹਤਬਰਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਜਸਵੰਤ ਸਿੰਘ ਦਾ ਕਰਜ਼ਾ ਮੁਆਫ ਕਰ ਦੇਵੇ ਤੇ ਨਾਲ ਹੀ ਘਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਕਿਉਂਕਿ ਜਸਵੰਤ ਇਕੱਲਾ ਹੀ ਪਰਿਵਾਰ ਵਿਚ ਕਮਾਉਣ ਵਾਲਾ ਸੀ।