ਪੰਜਾਬ ਵਿਜੀਲੈਂਸ ਨੇ ਵਾਹਨ ਫਿਟਨੈੱਸ ਸਰਟੀਫਿਕੇਟ ਘਪਲੇ ਵਿਚ ਜਲੰਧਰ ਵਿਚ ਤਾਇਨਾਤ ਮੋਟਰ ਵ੍ਹੀਕਲ ਇੰਸਪੈਕਟਰ ਨਰੇਸ਼ ਕਲੇਰ ਦੀ ਮਿਲੀਭੁਗਤ ਨਾਲ ਬੱਸੀ ਗੁਜਣ ਵਾਸੀ ਏਜੰਟ ਵਰਿੰਦਰ ਸਿੰਘ ਦੀਪੂ ਨੂੰ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੇ ਉਸ ਦਾ ਮੋਬਾਈਲ ਫੋਨ ਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜਿਸ ਨੂੰ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।
ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐੱਮਵੀਆਈ, ਜਲੰਧਰ ਦੇ ਦਫਤਰ ਦਾ ਅਚਨਚੇਤ ਨਿਰੀਖਣ ਕੀਤਾ ਤੇ ਵੱਡੇ ਪੈਮਾਨੇ ‘ਤੇ ਨਿੱਜੀ ਏਜੰਟਾਂ ਦੀ ਮਿਲੀਭੁਗਤ ਨਾਲ ਵਣਜ ਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈੱਸ ਪ੍ਰਮਾਣ ਪੱਤਰ ਜਾਰੀ ਕਰਨ ਦਾ ਖੁਲਾਸਾ ਹੋਇਆ। ਬੁਲਾਰੇ ਨੇ ਅੱਗੇ ਦੱਸਿਆ ਕਿ ਸਬੂਤਾਂ ਦੇ ਆਧਾਰ ‘ਤੇ ਭ੍ਰਿਸ਼ਟਾਚਾਰ ਰੋਕੂ ਨਿਯਮ ਦੀ ਧਾਰਾ 7, 7ਏ ਤੇ ਆਈਪੀਸੀ ਦੀ ਧਾਰਾ 420, 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : SGPC ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਫਿਲਮ ਦਾਸਤਾਨ-ਏ-ਸਰਹਿੰਦ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ
ਮਾਮਲੇ ਵਿਚ ਪਹਿਲਾਂ ਹੀ 9 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿਚ ਨਰੇਸ਼ ਕਲੇਰ, ਰਾਮਪਾਲ ਉਰਫ ਰਾਧੇ, ਮੋਹਨ ਲਾਲ ਉਰਫ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ ਭੋਲੂ, ਬ੍ਰਿਜਪਾਲ ਸਿੰਘ ਉਰਫ ਰਿਕੀ ਤੇ ਅਰਵਿੰਦ ਕੁਮਾਰ ਉਰਫ ਬਿੰਦੂ ਜੇਲ੍ਹ ਵਿਚ ਬੰਦ ਹਨ। ਉੁਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ ਤੇ ਬਾਕੀ ਫਰਾਰ ਦੋਸ਼ੀਆਂ ਨੂੰ ਜਲਦ ਹੀ ਫੜ ਲਿ
ਵੀਡੀਓ ਲਈ ਕਲਿੱਕ ਕਰੋ -: