ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਕੁਤਾਹੀ ਮਾਮਲੇ ‘ਤੇ ਸੁਪਰੀਮ ਕੋਰਟ ਵਿਚ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿਚ ਐੱਨ. ਆਈ. ਏ. ਤੋਂ ਅੱਤਵਾਦੀ ਐਂਗਲ ਤੋਂ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਅਪਰਾਧਿਕ ਕਾਰਵਾਈ ਦੀ ਮੰਗ ਕੀਤੀ ਗਈ ਹੈ। PM ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਨੂੰ ਲੈ ਕੇ ਭਾਜਪਾ ਨੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਘੇਰਿਆ ਹੋਇਆ ਹੈ।
ਗੌਰਤਲਬ ਹੈ ਕਿ ਅੱਜ ਸੁਪਰੀਮ ਕੋਰਟ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰਾਨ ਦੌਰਾਨ ਸੁਰੱਖਿਆ ਵਿਚ ਹੋਈ ਕੁਤਾਹੀ ਮਾਮਲੇ ਵਿਚ ਸੁਣਵਾਈ ਹੋਈ ਸੀ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਨਿਰਪੱਖ ਸੁਣਵਾਈ ਦਾ ਮੌਕਾ ਨਹੀਂ ਮਿਲਿਆ। ਇਸ ਦੇ ਨਾਲ ਹੀ ਕਿਹਾ ਕਿ ਜੇਕਰ ਅਧਿਕਾਰੀ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇ। ਪੰਜਾਬ ਸਰਕਾਰ ਦੇ ਵਕੀਲ ਡੀਐਸ ਪਟਵਾਲੀਆ ਨੇ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਜੇਕਰ ਸੁਪਰੀਮ ਕੋਰਟ ਚਾਹੁੰਦੀ ਹੈ ਤਾਂ ਇਸ ਮਾਮਲੇ ਵਿੱਚ ਵੱਖਰੀ ਜਾਂਚ ਕਮੇਟੀ ਦਾ ਗਠਨ ਕੀਤਾ ਜਾਵੇ। ਅਸੀਂ ਉਸ ਕਮੇਟੀ ਨੂੰ ਸਹਿਯੋਗ ਦੇਵਾਂਗੇ ਪਰ ਅਜੇ ਸਾਡੀ ਸਰਕਾਰ ਅਤੇ ਸਾਡੇ ਅਫਸਰਾਂ ‘ਤੇ ਦੋਸ਼ ਨਹੀਂ ਲੱਗਣੇ ਚਾਹੀਦੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਸਾਡੇ ਅਧਿਕਾਰੀਆਂ ਨੂੰ 7 ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਨੂੰ ਆਪਣੀ ਗੱਲ ਕਹਿਣ ਦਾ ਕੋਈ ਮੌਕਾ ਨਹੀਂ ਮਿਲਿਆ, ਜਦੋਂ ਕਮੇਟੀ ਦੀ ਜਾਂਚ ‘ਤੇ ਰੋਕ ਹੈ ਤਾਂ ਫਿਰ ਕਾਰਨ ਦੱਸੋ ਨੋਟਿਸ ਜਾਰੀ ਕਰਨਾ ਕੀ ਜਾਇਜ਼ ਹੈ? ਪੰਜਾਬ ਸਰਕਾਰ ਦੇ ਸੀਨੀਅਰ ਵਕੀਲ ਡੀਐਸ ਪਟਵਾਲੀਆ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਦੀ ਕਮੇਟੀ ’ਤੇ ਭਰੋਸਾ ਨਹੀਂ ਹੈ, ਇਸ ਲਈ ਅਦਾਲਤ ਨੂੰ ਆਪਣੀ ਤਰਫ਼ੋਂ ਕਮੇਟੀ ਦਾ ਗਠਨ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰਵਾਈ ਜਾਵੇਗੀ। ਕਿਰਪਾ ਕਰਕੇ ਇੱਕ ਸੁਤੰਤਰ ਕਮੇਟੀ ਨਿਯੁਕਤ ਕਰੋ, ਅਤੇ ਸਾਨੂੰ ਇੱਕ ਨਿਰਪੱਖ ਸੁਣਵਾਈ ਦਿਓ।