ਕੇਂਦਰ ਸਰਕਾਰ ਨੇ ਉੱਜਵਲਾ ਯੋਜਨਾ ਦੇ ਤਹਿਤ ਹਰ ਸਾਲ 12 ਗੈਸ ਸਿਲੰਡਰਾਂ ‘ਤੇ ਮਿਲਣ ਵਾਲੀ ਸਬਸਿਡੀ ਨੂੰ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਇਕ ਸਾਲ ਹੋਰ ਵਧਾ ਦਿੱਤਾ ਹੈ। ਦੇਸ਼ ਦੇ 9.5 ਕਰੋੜ ਤੋਂ ਵੱਧ ਲੋਕਾਂ ਨੂੰ ਹਰ ਮਹੀਨੇ 200 ਰੁਪਏ ਪ੍ਰਤੀ ਗੈਸ ਸਿਲੰਡਰ ਦਾ ਲਾਭ ਮਿਲੇਗਾ। ਸਰਕਾਰ ‘ਤੇ ਇਸ ਦਾ ਬੋਝ 7,680 ਕਰੋੜ ਰੁਪਏ ਵਧੇਗਾ। ਇਸ ਤੋਂ ਪਹਿਲਾਂ ਚਾਲੂ ਵਿੱਤੀ ਸਾਲ ‘ਚ 6,100 ਕਰੋੜ ਰੁਪਏ ਖਰਚ ਕੀਤੇ ਗਏ ਸਨ।
ਇੱਕ PMUY ਖਪਤਕਾਰ ਦੀ ਔਸਤ LPG ਖਪਤ 2019-20 ਵਿੱਚ 3.01 ਰੀਫਿਲ ਤੋਂ 2021-22 ਵਿੱਚ 3.68 ਹੋ ਗਈ ਹੈ। ਸਰਕਾਰ ਨੇ ਗਰੀਬ ਘਰਾਂ ਦੀਆਂ ਬਾਲਗ ਔਰਤਾਂ ਨੂੰ ਮੁਫਤ ਐਲਪੀਜੀ ਕੁਨੈਕਸ਼ਨ ਪ੍ਰਦਾਨ ਕਰਨ ਲਈ ਮਈ 2016 ਵਿੱਚ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਸ਼ੁਰੂ ਕੀਤੀ ਸੀ।
ਇਹ ਸਬਸਿਡੀ ਸਿੱਧੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਜਮ੍ਹਾ ਕੀਤੀ ਜਾਂਦੀ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਭਾਵ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL) 22 ਮਈ, 2022 ਤੋਂ ਪਹਿਲਾਂ ਹੀ ਇਹ ਸਬਸਿਡੀ ਦੇ ਰਹੀਆਂ ਹਨ। ਭੂ-ਰਾਜਨੀਤਿਕ ਤਣਾਅ ਦੇ ਕਾਰਨ ਐਲਪੀਜੀ ਦੀ ਅੰਤਰਰਾਸ਼ਟਰੀ ਕੀਮਤ ਵਿੱਚ ਵਾਧਾ ਹੋਇਆ ਹੈ। ਅਜਿਹੀ ਸਥਿਤੀ ਵਿੱਚ ਪੀਐਮਯੂਵਾਈ ਲਾਭਪਾਤਰੀਆਂ ਨੂੰ ਐਲਪੀਜੀ ਦੀਆਂ ਉੱਚੀਆਂ ਕੀਮਤਾਂ ਤੋਂ ਬਚਾਇਆ ਜਾਵੇਗਾ।
ਇਹ ਵੀ ਪੜ੍ਹੋ : ਮਰਨ ਮਗਰੋਂ ਦੁਬਾਰਾ ਜਿਊਂਦਾ ਹੋ ਗਿਆ ਬੰਦਾ, ਦੱਸੀਆਂ ਮੌਤ ਤੋਂ ਬਾਅਦ ਦੀਆਂ ਗੱਲਾਂ, ਡਾਕਟਰ ਵੀ ਹੈਰਾਨ
ਇਸ ਸਮੇਂ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਗਈਆਂ ਹਨ। ਮਾਰਚ ਮਹੀਨੇ ‘ਚ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ 50 ਰੁਪਏ ਦਾ ਵਾਧਾ ਦੇਖਿਆ ਗਿਆ ਸੀ। ਇਹ ਕੀਮਤ ਕਈ ਮਹੀਨਿਆਂ ਤੱਕ ਜਾਮ ਰਹਿਣ ਤੋਂ ਬਾਅਦ ਵਧਾਈ ਗਈ ਸੀ। ਅੰਕੜਿਆਂ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਘਰੇਲੂ ਗੈਸ ਸਿਲੰਡਰ ਦੀ ਕੀਮਤ 1,103 ਰੁਪਏ ਪ੍ਰਤੀ ਗੈਸ ਸਿਲੰਡਰ ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: