ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਤੰਬਾਕੂ ਉਤਪਾਦਾਂ ਨੂੰ ਲੈ ਕੇ ਇੱਕ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ, ਜਿਸ ਮੁਤਾਬਕ OTT ਪਲੇਟਫਾਰਮ ‘ਤੇ ਕੋਈ ਵੀ ਸਮੱਗਰੀ ਦਿਖਾਉਣ ਤੋਂ ਪਹਿਲਾਂ ਪ੍ਰੋਗਰਾਮ ਦੇ ਸ਼ੁਰੂ ਅਤੇ ਮੱਧ ‘ਚ ਤੰਬਾਕੂ ਸਬੰਧੀ ਕਾਨੂੰਨੀ ਚਿਤਾਵਨੀ ਦਿਖਾਉਣੀ ਲਾਜ਼ਮੀ ਕੀਤੀ ਗਈ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ OTT ਪਲੇਟਫਾਰਮਾਂ ਨੂੰ ਤੰਬਾਕੂ ਦੇ ਖਿਲਾਫ ਕਾਨੂੰਨੀ ਚਿਤਾਵਨੀਆਂ ਪ੍ਰਦਰਸ਼ਿਤ ਕਰਨ ਲਈ ਲਾਜ਼ਮੀ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਦੇਸ਼ ਵਿੱਚ ਫਿਲਮਾਂ ਜਾਂ ਟੀਵੀ ਸ਼ੋਅਜ਼ ਵਿੱਚ ਇਸ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ, ਪਰ ਓਟੀਟੀ ਪਲੇਟਫਾਰਮ ਨੂੰ ਲੈ ਕੇ ਕੋਈ ਠੋਸ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੇ ਗਏ ਸਨ।
ਹੁਣ ਨਵੇਂ ਹੁਕਮਾਂ ਅਨੁਸਾਰ ਤੰਬਾਕੂ ਨਾਲ ਸਬੰਧਤ ਕਾਨੂੰਨੀ ਚਿਤਾਵਨੀ ਪ੍ਰੋਗਰਾਮ ਦੇ ਸ਼ੁਰੂ ਵਿੱਚ ਅਤੇ ਮੱਧ ਵਿੱਚ ਦਿਖਾਉਣੀਆਂ ਪੈਣਗੀਆਂ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਸਰਕਾਰ ਨੂੰ ਓਟੀਟੀ ਪਲੇਟਫਾਰਮ ‘ਤੇ ਪੇਸ਼ ਕੀਤੀ ਜਾ ਰਹੀ ਸਮੱਗਰੀ ਵਿੱਚ ਤੰਬਾਕੂ ਉਤਪਾਦਾਂ ਦੀ ਵਰਤੋਂ ਨਾਲ ਸਬੰਧਤ ਚਿਤਾਵਨੀਆਂ ਨੂੰ ਲੈ ਕੇ ਕਈ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਕਾਫੀ ਚਰਚਾ ਤੋਂ ਬਾਅਦ ਹੁਣ ਸਰਕਾਰ ਨੇ ਇਸ ਸਬੰਧੀ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ : ਹਾਈਕੋਰਟ ਦਾ ਅਹਿਮ ਹੁਕਮ- ‘ਰੈਵੇਨਿਊ ਅਦਾਲਤਾਂ ਹੁਣ ਮੈਸੇਜਿੰਗ ਐਪ ‘ਤੇ ਭੇਜਣਗੀਆਂ ਨੋਟਿਸ ਤੇ ਸੰਮਨ’
ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਹੁਣ ਓਟੀਟੀ ਪਲੇਟਫਾਰਮਾਂ ਨੂੰ ਪ੍ਰੋਗਰਾਮ ਦਿਖਾਉਂਦੇ ਸਮੇਂ ਸਕ੍ਰੀਨ ਦੇ ਹੇਠਾਂ ਤੰਬਾਕੂ ਉਤਪਾਦ ਪ੍ਰਦਰਸ਼ਿਤ ਕਰਨੇ ਪੈਣਗੇ। ਇਹ ਨਿਯਮ ਸਿਨੇਮਾਘਰਾਂ ਅਤੇ ਟੀਵੀ ਚੈਨਲਾਂ ਵਿੱਚ ਦਿਖਾਈਆਂ ਜਾਣ ਵਾਲੀਆਂ ਫਿਲਮਾਂ ਵਿੱਚ ਪਹਿਲਾਂ ਹੀ ਲਾਗੂ ਹੈ। ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਅਤੇ ਉਸ ਦੌਰਾਨ ਤੰਬਾਕੂ ਬਾਰੇ ਚਿਤਾਵਨੀ ਜਾਰੀ ਕੀਤੀ ਜਾਂਦੀ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਇਹ ਸਿਹਤ ਲਈ ਹਾਨੀਕਾਰਕ ਹੈ ਅਤੇ ਇਸ ਦੀ ਵਰਤੋਂ ਨਾਲ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: