ਸ੍ਰੀ ਮੁਕਤਸਰ ਸਾਹਿਬ : ਹਾਲ ਹੀ ਵਿੱਚ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਅਦਾਕਾਰ ਸੰਦੀ ਸਿੰਘ ਸਿੱਧੂ ਉਰਫ ਦੀਪ ਸਿੱਧੂ ਉਨ੍ਹਾਂ ਦੇ ਜੱਦੀ ਪਿੰਡ ਉਦੇਕਰਨ ਵਿਖੇ ਗੁਰਦੁਆਰਾ ਨਾਨਕ ਨਿਵਾਸ ਸ੍ਰੀ ਮੁਕਤਸਰ ਸਾਹਿਬ ਅੰਤਿਮ ਅਰਦਾਸ ਦਾ ਸਮਾਗਮ ਕੀਤਾ ਗਿਆ।

ਇਸ ਮੌਕੇ ਸੁਖਪ੍ਰੀਤ ਸਿੰਘ ਉਦੋਕੇ, ਤਰਸੇਮ ਸਿੰਘ ਮੋਰਾਂਵਾਲੀ, ਅਜਮੇਰ ਸਿੰਘ ਨੇ ਸੰਗਤ ਨੂੰ ਸੰਬੋਧਨ ਕੀਤਾ। ਦੀਪ ਸਿੱਧੂ ਨੂੰ ਸ਼ਰਧਾਂਜਲੀ ਦੇਣ ਹਜ਼ਾਰਾਂ ਦੀ ਗਿਣਤੀ ਵਿੱਚ ਪਿੰਡ ਵਾਲੇ ਪਹੁੰਚੇ।

ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਪਿਛਲੇ ਮਹੀਨੇ 15 ਫਰਵਰੀ ਨੂੰ ਹਰਿਆਣਾ ਦੇ ਸੋਨੀਪਤ ਨੇੜੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਪਿਛਲੇ ਸਾਲ ਫਰਵਰੀ ਵਿੱਚ ਸਿੱਧੂ ਨੂੰ 2021 ਵਿੱਚ ਗਣਤੰਤਰ ਦਿਵਸ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ।

ਕਿਸਾਨ ਅੰਦੋਲਨ ਵੇਲੇ ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਰੈਲੀ ਲਾਲ ਕਿਲ੍ਹੇ ਵੱਲ ਆਉਣ ਤੋਂ ਬਾਅਦ ਹਿੰਸਕ ਹੋ ਗਈ ਸੀ।
























