ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਫੈਸਲਾ ਲੈਂਦੇ ਹੋਏ ਬੋਰਡ, ਕਾਰਪੋਰੇਸ਼ਨ ਅਤੇ ਇੰਪਰੂਵਮੈਂਟ ਟਰੱਸਟ ਦੇ 17 ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਹੈ। ਰਾਘਵ ਚੱਢਾ ਨੇ ਸਾਰੇ ਨਵੇਂ ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੱਤੀ।
ਦੱਸ ਦੇਈਏ ਕਿ ਅੰਮ੍ਰਿਤਸਰ, ਨਵਾਂਸ਼ਹਿਰ, ਨਾਭਾ, ਬਠਿੰਡਾ, ਗੁਰਦਾਸਪੁਰ ਸੰਗਰੂਰ, ਫਗਵਾੜਾ, ਕਪੂਰਥਲਾ, ਬਰਨਾਲਾ, ਫਰੀਦਕੋਟ, ਤਰਨਤਾਰਨ, ਬਟਾਲਾ, ਫਾਜ਼ਿਲਕਾ ਤੇ ਸੁਲਤਾਨਪੁਰ ਲੋਧੀ ਇੰਪਰੂਵਮੈਂਟ ਟਰੱਸਟ ਤੋਂ ਇਲਾਵਾ ਪੰਜਾਬ ਸਟੇਟ, ਲਾਰਜ ਤੇ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ‘ਚ ਆਇਆ ਬਰਫ਼ੀਲਾ ਤੂਫਾਨ, ਵੇਖੋ ਸੋਨਮਰਗ ‘ਚ ਬਰਫ਼ ਖਿਸਕਣ ਦੀਆਂ ਭਿਆਨਕ ਤਸਵੀਰਾਂ
ਸਾਂਸਦ ਰਾਘਵ ਚੱਢਾ ਨੇ ਇੰਪਰੂਵਮੈਂਟ ਟਰੱਸਟ ਦੇ ਸਾਰੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਨੂੰ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਮਾਨਾਵਾਂ ਦਿੰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -: