ਗੁਰਦਾਸਪੁਰ ਦੇ ਰਹਿਣ ਵਾਲੇ ਅਰਮਾਨਪ੍ਰੀਤ ਸਿੰਘ ਨੇ ਵਿਦੇਸ਼ ‘ਚ ਪੰਜਾਬ ਦਾ ਮਾਣ ਵਧਾਇਆ ਹੈ। ਅਰਮਾਨਪ੍ਰੀਤ ਸਿੰਘ ਅਮਰੀਕੀ ਫੌਜ ਦਾ ਹਿੱਸਾ ਬਣਿਆ ਹੈ। ਅਰਮਾਨਪ੍ਰੀਤ ਦੀ ਭਰਤੀ ਹੋਣ ਤੋਂ ਬਾਅਦ ਪਰਿਵਾਰ ’ਚ ਖ਼ੁਸ਼ੀ ਦੀ ਲਹਿਰ ਹੈ। ਉਹ ਸਤੰਬਰ 2022 ’ਚ ਫੈਮਲੀ ਵੀਜ਼ੇ ’ਤੇ ਅਮਰੀਕਾ ਗਿਆ ਸੀ।
ਆਪਣੇ ਪੁੱਤਰ ਦੀ ਕਾਮਯਾਬੀ ’ਤੇ ਅਰਮਾਨਪ੍ਰੀਤ ਸਿੰਘ ਦੇ ਪਿਤਾ ਰੁਪਿੰਦਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਦੁਨੀਆ ਦੀ ਸਭ ਤੋਂ ਵੱਡੀ ਫ਼ੌਜ ਦਾ ਹਿੱਸਾ ਬਣ ਗਿਆ ਹੈ। ਉਹ ਆਪਣੇ ਪੁੱਤਰ ਦੀ ਪ੍ਰਾਪਤੀ ’ਤੇ ਮਾਣ ਮਹਿਸੂਸ ਕਰ ਰਿਹਾ ਹੈ।
ਇਹ ਵੀ ਪੜ੍ਹੋ : ਬਠਿੰਡਾ ‘ਚ ਫਿਰ ਹੋਈ ਫਾ.ਇਰਿੰਗ, ਦੋ ਨੌਜਵਾਨਾਂ ਨੂੰ ਲੱਗੀਆਂ ਗੋ.ਲੀਆਂ, ਇੱਕ ਦੀ ਮੌ.ਤ
ਉਨ੍ਹਾਂ ਦੱਸਿਆ ਕਿ ਉਸ ਨੂੰ ਫ਼ੌਜ ਦੀ ਵਰਦੀ ਪਾਉਣ ਦਾ ਬਹੁਤ ਸ਼ੌਕ ਸੀ ਅਤੇ ਉਸ ਨੇ ਵਿਦੇਸ਼ ਵਿਚ ਆਪਣਾ ਸੁਪਨਾ ਪੂਰਾ ਕਰਨ ਲਈ ਸਖ਼ਤ ਮਿਹਨਤ ਕੀਤੀ। ਹੁਣ ਉਹ ਟ੍ਰੇਨਿੰਗ ਲੈ ਰਿਹਾ ਹੈ। ਆਨਰੇਰੀ ਸਕੱਤਰ ਰੋਮੇਸ਼ ਮਹਾਜਨ ਨੇ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ ਕਿ ਸ਼ਹਿਰ ਦੇ ਰਹਿਣ ਵਾਲੇ ਨੌਜਵਾਨ ਅਰਮਾਨਪ੍ਰੀਤ ਸਿੰਘ ਨੇ ਉਕਤ ਪ੍ਰਾਪਤੀ ਹਾਸਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ : –