ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵਰੁਣ ਸ਼ਰਮਾ ਆਈ ਪੀ ਐਸ ਜੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗੰਨ ਕਲਚਰ ਨੂੰ ਪਰਮੋਟ ਕਰਨ ਵਾਲੇ, ਸੋਸ਼ਲ ਮੀਡੀਆ ਤੇ ਹਥਿਆਰਾਂ ਨਾਲ ਫੋਟੋਆਂ ਜਾਂ ਵੀਡਿਉ ਪਾਉਣ ਵਾਲੇ ਅਤੇ ਭੜਕਾਊ ਭਾਸ਼ਣ ਦੇਣ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੁਹਿੰਮ ਚਲਾਈ ਗਈ ਹੈ।
ਪਟਿਆਲਾ ਪੁਲਿਸ ਵੱਲੋਂ ਇਸ ਮੁਹਿੰਮ ਤਹਿਤ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ, ਹਰਬੀਰ ਸਿੰਘ ਅਟਵਾਲ, ਕਪਤਾਨ ਪੁਲਿਸ ਇਨਵੈਸਟੀਗੇਸ਼ਨ ਅਤੇ ਜਸਵਿੰਦਰ ਸਿੰਘ ਟਿਵਾਣਾ ਉਪ ਕਪਤਾਨ ਪੁਲਿਸ ਸਿਟੀ 2 ਜੀ ਦੀ ਅਗਵਾਈ ਹੇਠ, ਸੋਸ਼ਲ ਮੀਡੀਆ ਤੇ ਹਥਿਆਰਾਂ ਨਾਲ ਫੋਟੋਆਂ ਪਾਉਣ ਅਤੇ ਗੰਨ ਕਲਚਰ ਪ੍ਰਮੇਟ ਕਰਨ ਵਾਲੇ ਵੱਖ-ਵੱਖ ਵਿਅਕਤੀਆਂ ਦੇ ਖਿਲਾਫ ਕੁੱਲ 15 ਮੁਕੱਦਮੇ ਦਰਜ ਕੀਤੇ ਗਏ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਜਾਣਕਾਰੀ ਲਈ ਦੱਸ ਦੇਈਏ ਪੁਲਿਸ ਲਗਾਤਾਰ ਹੁਣ ਹਥਿਆਰਾਂ ਵਾਲੀ ਵੀਡਿਉ ਅਤੇ ਫੋਟੋ ਪਾਉਣ ਵਾਲਿਆ ‘ਤੇ ਨਿਗਾਹ ਰੱਖ ਰਹੀ ਹੈ ਤਾਕਿ ਇਸਦੇ ਨਾਲ ਪੰਜਾਬ ਦਾ ਮਾਹੌਲ ਖਰਾਬ ਨਾ ਹੋ ਸਕੇ।