ਪੰਜਾਬ ਦੇ ਲੁਧਿਆਣਾ ਪੁਲਿਸ ਨੇ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਇੱਕ ਹਥਿਆਰ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਮੁਲਜ਼ਮ ਕੋਲੋਂ 315 ਬੋਰ ਦੇ 5 ਦੇਸੀ ਪਿਸਤੌਲ ਬਰਾਮਦ ਹੋਇਆ ਹੈ। ਦੋਸ਼ੀ ਬਾਹਰਲੇ ਸੂਬਿਆਂ ਤੋਂ ਗੈਰ-ਕਾਨੂੰਨੀ ਹਥਿਆਰ ਲਿਆ ਕੇ ਵੱਖ-ਵੱਖ ਸੂਬਿਆਂ ‘ਚ ਸਪਲਾਈ ਕਰਦਾ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।
SSP ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਦਿਵੇਸ਼ ਵਾਸੀ ਬੇਰੀ ਜ਼ਿਲ੍ਹਾ ਝੱਜਰ (ਹਰਿਆਣਾ) ਦੋਰਾਹਾ ਬੱਸ ਅੱਡੇ ਨੇੜੇ ਨਾਜਾਇਜ਼ ਅਸਲਾ ਸਪਲਾਈ ਕਰਨ ਲਈ ਖੜ੍ਹਾ ਹੈ। ਸੂਚਨਾ ਨੇ ਅਧਾਰ ‘ਤੇ ਪੁਲਿਸ ਨੇ ਦੋਰਾਹਾ ਪੁੱਲ ਨੇੜੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲਿਸ ਵੱਲੋਂ ਤਲਾਸ਼ੀ ਲੈਣ ‘ਤੇ ਉਸ ਦੇ ਕਬਜੇ ‘ਚੋਂ 315 ਬੋਰ ਦੇ 5 ਦੇਸੀ ਪਿਸਤੌਲ ਮਿਲਿਆ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ, ਵੱਖ-ਵੱਖ ਥਾਣਿਆਂ ਦੇ SHO ਤੇ DSP ਦੇ ਹੋਏ ਤਬਾਦਲੇ
SSP ਅਨੁਸਾਰ ਦੋਸ਼ੀ ਪਹਿਲਾਂ ਵੀ ਕਈ ਵਾਰ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰ ਚੁੱਕਾ ਹੈ। ਮੁਲਜ਼ਮ ਦੇ ਸਬੰਧ ਵੱਖ-ਵੱਖ ਰਾਜਾਂ ਦੇ ਗੈਂਗਸਟਰਾਂ ਨਾਲ ਹਨ ‘ਤੇ ਉਹ ਬਾਹਰਲੇ ਸੂਬਿਆਂ ਹਥਿਆਰ ਲਿਆ ਕੇ ਸਪਲਾਈ ਕਰਦਾ ਹੈ। ਮੁਲਜ਼ਮ ਨੇ ਨਜਾਇਜ਼ ਹਥਿਆਰਾਂ ਦੀ ਸਪਲਾਈ ਕਰਕੇ ਗੈਂਗਸਟਰਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ‘ਤੋਂ ਪੁੱਛਗਿੱਛ ਕੀਤੀ। ਉਸ ਨੂੰ ਅਦਾਲਤ ਵਿੱਚ ਵੀ ਪੇਸ਼ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: