ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਵਿੱਚ ਵੱਡਾ ਹਾਦਸਾ ਵਾਪਰ ਗਿਆ। ਫੌਜ ਦੀ ਗੱਡੀ ਨੂੰ ਅੱਗ ਲੱਗਣ ਕਾਰਨ ਚਾਰ ਜਵਾਨ ਸ਼ਹੀਦ ਹੋ ਜਾਣ ਦੀ ਖਬਰ ਹੈ। ਹਾਲਾਂਕਿ ਇਸ ਦੀ ਅਜੇ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਭਟਾਟੂਰੀਆ ਇਲਾਕੇ ‘ਚ ਵਾਪਰਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਭਾਰਤੀ ਫੌਜ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਘਟਨਾ ਨੂੰ ਲੈ ਕੇ ਫੌਜ ਵਲੋਂ ਕੋਈ ਬਿਆਨ ਨਹੀਂ ਆਇਆ ਹੈ। ਇਸ ਦੇ ਨਾਲ ਹੀ ਇਸ ਘਟਨਾ ਨੂੰ ਲੈ ਕੇ ਸਾਜ਼ਿਸ਼ ਵੀ ਪ੍ਰਗਟਾਈ ਜਾ ਰਹੀ ਹੈ।
ਹਾਦਸੇ ਦਾ ਪਤਾ ਲੱਗਦੇ ਹੀ ਸਥਾਨਕ ਲੋਕ ਵੀ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਤੇ ਫੌਜ ਨੂੰ ਵੀ ਸੂਚਿਤ ਕੀਤਾ ਗਿਆ ਹੈ। ਮੌਕੇ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਗੱਡੀ ਨੂੰ ਅੱਗ ਕਿਵੇਂ ਲੱਗੀ, ਫਿਲਹਾਲ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਟਿਮ ਕੁੱਕ ਨੇ ਦਿੱਲੀ ਦੇ ਸਾਕੇਤ ‘ਚ ਕੀਤਾ Apple ਸਟੋਰ ਦਾ ਉਦਘਾਟਨ, 15 ਤੋਂ ਵੱਧ ਭਾਸ਼ਾਵਾਂ ‘ਚ ਮਿਲੇਗੀ ਸਰਵਿਸ
ਹਾਲਾਂਕਿ ਸ਼ੁਰੂਆਤੀ ਜਾਂਚ ਵਿੱਚ ਕਿਹਾ ਜਾ ਰਿਹਾ ਹੈ ਕਿ ਬਿਜਲੀ ਡਿੱਗਣ ਨਾਲ ਟਰੱਕ ਵਿੱਚ ਅੱਗ ਲੱਗੀ ਹੈ। ਦੂਜੇ ਪਾਸੇ ਫੌਜ ਦੇ ਟਰੱਕ ‘ਤੇ ਗ੍ਰੇਨੇਡ ਹਮੇਲਾ ਦਾ ਸ਼ੱਕ ਵੀ ਪ੍ਰਗਟਾਇਆ ਜਾਂਦਾ ਹੈ। ਫੌਜ ਦੇ ਸੂਤਰਾਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਤਿੰਨ ਕਾਰਨ ਸਾਹਮਣੇ ਆਏ ਹਨ-ਬਲਾਸਟ, ਗ੍ਰੇਨੇਡ ਅਟੈਕ ਤੇ ਬਿਜਲੀ ਡਿੱਗਣਾ। ਹਾਦਸੇ ਵਾਲੀ ਥਾਂ ‘ਤੇ ਮੀਂਹ ਪੈ ਰਿਹਾ ਸੀ। ਫੌਜ ਸਾਰੇ ਐਂਗਲਾਂ ਤੋਂ ਜਾਂਚ ਕਰੇਗੀ। ਜਿਥੇ ਹਾਦਸਾ ਹੋਇਆ ਹੈ, ਉਹ ਇਲਾਕਾ ਪੁੰਛ ਤੋਂ 90 ਕਿਲੋਮੀਟਰ ਦੂਰ ਹੈ।
ਵੀਡੀਓ ਲਈ ਕਲਿੱਕ ਕਰੋ -: