ਵਿਧਾਨ ਸਭਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੋਸ਼ਲ ਮੀਡੀਆ ‘ਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਥਾਣਾ ਭੁਲੱਥ ਵਿਚ ਵਿਧਾਇਕ ਦੀ ਸ਼ਿਕਾਇਤ ‘ਤੇ ਆਈਟੀ ਐਕਟ ਤਹਿਤ ਕੇਸ ਵੀ ਦਰਜ ਕਰ ਲਿਆ ਗਿਆ ਹੈ।
ਭੁੱਲਥ ਤੋਂ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੇ ਥਾਣਾ ਭੁਲੱਥ ਦੀ ਪੁਲਿਸ ਨੂੰ ਦਿੱਤੀ ਲਿਖਤ ਸ਼ਿਕਾਇਤ ਵਿਚ ਦੱਸਿਆ ਕਿ ਉੁਨ੍ਹਾਂ ਨੇ ਰਾਜ ਗਰੇਵਾਲ 36 ਨਾਮ ਇੰਸਟਾਗ੍ਰਾਮ ਆਈਟੀ ਤੋਂ ਖਹਿਰਾ ਨਾਲ ਸਬੰਧਤ ਇਕ ਪੋਸਟ ‘ਤੇ ਮੱਥੇ ‘ਤੇ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਵਿਚ ਸ਼ਰੇਆਮ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ‘ਚ ਮੌਸਮ ਨੇ ਮੁੜ ਲਈ ਕਰਵਟ, ਅਗਲੇ 2-3 ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ
ਇਸ ਸ਼ਿਕਾਇਤ ਦੇ ਆਧਾਰ ‘ਤੇ ਭੁਲੱਥ ਪੁਲਿਸ ਨੇ ਆਈਟੀ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਜਿਸ ਤਹਿਤ ਐੱਸਪੀ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਟੈਕਨੀਕਲ ਮਦਦ ਦਾ ਸਹਾਰਾ ਲੈਂਦੇ ਹੋਏ ਜਿਲ੍ਹਾ ਪੁਲਿਸ ਵੱਲੋਂ ਇੰਸਟਾਗ੍ਰਾਮ ‘ਤੇ ਰਾਜਗਰੇਵਾਲ 36 ਆਈਡੀ ਨੂੰ ਆਪ੍ਰੇਟ ਕਰਨ ਵਾਲੇ ਰਾਜਾ ਵਾਸੀ ਖੋਜਪੁਰ ਥਾਣਾ ਭੋਗਪੁਰ ਜ਼ਿਲ੍ਹਾ ਜਲੰਧਰ ਦਿਹਾਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੇ ਆਪਣਾ ਜੁਰਮ ਕਬੂਲ ਲਿਆ ਹੈ ਤੇ ਅੱਗੇ ਦੀ ਕਾਰਵਾਈ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: