ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਕਾਰੀਡੋਰ ਤੋਂ ਹੋ ਕੇ ਪਾਕਿਸਤਾਨ ਪੁੱਜ ਗਏ ਹਨ। ਇਥੇ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ। ਮੀਡੀਆ ਨਾਲ ਗੱਲਬਾਤ ਵਿਚ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਦੱਸਿਆ ਹੈ।
ਇਸ ਬਿਆਨ ਤੋਂ ਬਾਅਦ ਸਿੱਧੂ ਫਿਰ ਤੋਂ ਵਿਵਾਦਾਂ ਵਿਚ ਘਿਰ ਸਕਦੇ ਹਨ ਤੇ ਉਹ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਸਕਦੇ ਹਨ। ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੋਬਿੰਦ ਸਿੰਘ ਵਲੋਂ ਕੀਤੀ ਜਾ ਰਹੀ ਅਰਦਾਸ ‘ਚ ਸਿੱਧੂ ਵਲੋਂ ਹਾਜ਼ਰੀ ਭਰੀ ਗਈ ਅਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਸਿੱਧੂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਰੁਣਾ ਚੌਧਰੀ ਤੇ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਜੀਰਾ ਵੀ ਮੌਜੂਦ ਸਨ।
ਸਿੱਧੂ ਨੂੰ 18 ਨਵੰਬਰ ਨੂੰ CM ਚੰਨੀ ਦੇ ਜਥੇ ਨਾਲ ਪਾਕਿਸਤਾਨ ਜਾਣ ਇਜਾਜ਼ਤ ਨਹੀਂ ਮਿਲੀ ਸੀ, ਜਿਸ ਕਾਰਨ ਉਹ ਅੱਜ ਸ੍ਰੀ ਕਰਤਾਰਪੁਰ ਸਾਹਿਬ ਪੁੱਜੇ ਹਨ। ਰਵਾਨਾ ਹੋਣ ਤੋਂ ਪਹਿਲਾਂ ਸਿੱਧੂ ਨੇ ਬਿਆਨ ਜਾਰੀ ਕੀਤਾ ਸੀ ਕਿ ਮੈਂ ਉਥੇ ਜਾ ਕੇ ਪੰਜਾਬ ਦੀ ‘ਤਰੱਕੀ ਦੀ ਨਵੀਂ ਰਾਹ’ ‘ਤੇ ਗੱਲ ਕਰਾਂਗਾ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਗੌਰਤਲਬ ਹੈ ਕਿ ਕੋਰੋਨਾ ਕਾਰਨ ਦੋ ਸਾਲਾਂ ਤੋਂ ਬੰਦ ਪਏ ਕਰਤਾਰਪੁਰ ਲਾਂਘੇ ਦੇ ਮੁੜ ਖੁੱਲ੍ਹਣ ਤੋਂ ਬਾਅਦ ਹੁਣ ਅਟਾਰੀ ਸਰਹੱਦ ਰਾਹੀਂ ਦੋਵਾਂ ਪਾਸਿਆਂ (ਭਾਰਤ ਅਤੇ ਪਾਕਿਸਤਾਨ) ਤੋਂ ਵਪਾਰ ਦੀ ਮੰਗ ਵਧਣੀ ਸ਼ੁਰੂ ਹੋ ਗਈ ਹੈ। 18 ਨਵੰਬਰ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਪਾਕਿਸਤਾਨੀ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਸੰਸਦੀ ਸਕੱਤਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੋਵਾਂ ਦੇਸ਼ਾਂ ਵਿੱਚ ਕਾਰੋਬਾਰ ਖੋਲ੍ਹਣ ਅਤੇ ਪਾਕਿਸਤਾਨ ਵਿੱਚ ਬਣੇ ਗੈਸਟ ਕੰਟਰੋਲ ਵਰਗੇ ਮੁੱਦਿਆਂ ‘ਤੇ ਵੀ ਚਰਚਾ ਕੀਤੀ।