ਵਿਧਾਨ ਸਭਾ ਚੋਣਾਂ ਨੇੜੇ ਹੋਣ ਕਰਕੇ ਵੱਖ-ਵੱਖ ਸਿਆਸੀ ਪਾਰਟੀ ਵੱਲੋਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ‘ਗੱਲ ਪੰਜਾਬ ਦੀ’ ਪ੍ਰੋਗਰਾਮ ਤਹਿਤ ਅੱਜ ਗੁਰਦਾਸਪੁਰ ਵਿਖੇ ਪੁੱਜੇ। ਉਥੇ ਉਨ੍ਹਾਂ ਨੇ ਅਕਾਲੀ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਲਈ ਚੋਣ ਪ੍ਰਚਾਰ ਕੀਤਾ।
ਪਹਿਲਾਂ ਸੁਖਬੀਰ ਬਾਦਲ ਨੇ ਉਥੇ ਰੋਡ ਸ਼ੋਅ ਕੱਢਿਆ ਤੇ ਫਿਰ ਤੇ ਧਾਰਮਿਕ ਥਾਵਾਂ ‘ਤੇ ਨਤਮਸਤਕ ਹੋਏ। ਨਾਲ ਹੀ ਸੁਖਬੀਰ ਬਾਦਲ ਨੇ ਗੁਰਦਾਸਪੁਰ ਵਿਖੇ ਸ਼ਰਮਾ ਟੀ ਸਟਾਲ ‘ਤੇ ਸਮੋਸੇ ਵੀ ਖਾਧੇ। ਇਸ ਮੌਕੇ ਸ. ਬਾਦਲ ਨੇ ਕਾਂਗਰਸ ਪਾਰਟੀ ‘ਤੇ ਹਮਲਾ ਬੋਲਿਆ ਤੇ ਕਿਹਾ ਕਿ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਤੇ ਸਾਰੇ ਪੰਜਾਬ ਨੂੰ ਲੁੱਟਣ ਵਿਚ ਲੱਗੇ ਹੋਏ ਹਨ ਤੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੋਈ ਕੋਈ ਪਾਵਰ ਨਹੀਂ ਹੈ। ਪੰਜਾਬ ਵਿਚ ਕਈ ਧੜੇ ਬਮ ਗਏ ਹਨ ਜਿਸ ਵਿਚ ਸੁਖਜਿੰਦਰ ਰੰਧਾਵਾ ਗਰੁੱਪ, ਤ੍ਰਿਪਤ ਰਾਜਿੰਦਰ ਬਾਜਵਾ ਗਰੁੱਪ, ਸੁਨੀਲ ਜਾਖੜ ਗਰੁੱਪ ਤੇ ਚਰਨਜੀਤ ਸਿੰਘ ਚੰਨੀ ਗਰੁੱਪ ਬਣ ਚੁੱਕੇ ਹਨ। ਸਾਰੇ ਆਪਣੇ-ਆਪਣੇ ਵਿਭਾਗਾਂ ਵਿਚ ਪੈਸਾ ਇਕੱਠਾ ਕਰਨ ਵਿਚ ਲੱਗੇ ਹੋਏ ਹਨ। ਪਾਰਟੀ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਇਆ ਗਿਆ ਹੈ ਪਰ ਕੋਈ ਉਸ ਨੂੰ ਪ੍ਰਧਾਨ ਮੰਨਣ ਲਈ ਤਿਆਰ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ-:
Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe
ਬਾਦਲ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਕਿਸਾਨਾਂ ਨੂੰ ਤੁਰੰਤ ਗ੍ਰਾਂਟ ਜਾਰੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਹਜ਼ਾਰਾਂ ਏਕੜ ਫਸਲਾਂ ਤਬਾਹ ਹੋ ਗਈਆਂ ਹਨ, ਪਰ ਉਨ੍ਹਾਂ ਨੂੰ ਇੱਕ ਰੁਪਏ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ।