ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਦੇਸ਼ ਚੋਣ ਕਾਂਗਰਸ ਕਮੇਟੀ ਦਾ ਚੇਅਰਮੈਨ ਬਣਦੇ ਹੀ ਪਹਿਲਾ ਝਟਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਨੂੰ ਦਿੱਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਪਿਛਲੇ ਕਈ ਦਿਨਾਂ ਤੋਂ ਬੱਸੀ ਪਠਾਣਾ ਵਿਚ ਚੋਣ ਲੜਨ ਲਈ ਪੈਂਠ ਜਮਾ ਰਹੇ ਸਨ ਪਰ ਹੁਣ ਸਿੱਧੂ ਨੇ ਸਾਫ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਇਥੋਂ ਟਿਕਟ ਨਹੀਂ ਮਿਲਣ ਵਾਲੀ ਹੈ।
ਸਿੱਧੂ ਨੇ ਕਿਹਾ ਕਿ ਬੱਸੀ ਪਠਾਣਾ ਹਲਕੇ ਵਿਚ ਗੁਰਪ੍ਰੀਤ ਸਿੰਘ ਜੀਪੀ ਦੇ ਦਫਤਰ ਦਾ 23 ਤਰੀਕ ਨੂੰ ਉਦਘਾਟਨ ਹੋਵੇਗਾ। ਉਨ੍ਹਾਂ ਨੇ ਇਹ ਵੀ ਸਾਫ ਕਰ ਦਿੱਤਾ ਹੈ ਕਿ ਇਥੋਂ ਚੋਣ ਮੈਦਾਨ ਵਿਚ ਗਰਪ੍ਰੀਤ ਸਿੰਘ ਜੀਪੀ ਹੀ ਉਤਰਨਗੇ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਗੌਰਤਲਬ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਹਾਲ ਹੀ ਵਿਚ ਬੱਸੀ ਪਠਾਣਾ ਤੋਂ ਚੋਣ ਲੜਨ ਦਾ ਦਾਅਵਾ ਠੋਕਿਆ ਸੀ ਤੇ ਇਸ ਲਈ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਸੀ। ਉਨ੍ਹਾਂ ਪਹਿਲਾਂ ਹੀ ਲੋਕਾਂ ਨੂੰ ਮਿਲਣਾ ਅਤੇ ਇਕੱਠਾਂ ਨੂੰ ਸੰਬੋਧਨ ਕਰਨਾ ਸ਼ੁਰੂ ਕਰ ਦਿੱਤਾ ਸੀ। ਪਿਛਲੇ ਦਿਨੀਂ ਹੀ ਉਨ੍ਹਾਂ ਮੈਡੀਕਲ ਅਫ਼ਸਰ (ਐੱਸ.ਐੱਮ.ਓ.) ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹ ਮੋਹਾਲੀ ਜ਼ਿਲ੍ਹੇ ਦੇ ਖਰੜ ਸਿਵਲ ਹਸਪਤਾਲ ਵਿੱਚ ਤਾਇਨਾਤ ਸਨ।