ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਲੁਧਿਆਣਾ ਜ਼ਿਲ੍ਹੇ ਦੇ ਦੇਹਲੋਨ ਥਾਣੇ ਵਿਚ ਤਾਇਨਾਤ ਸੁਰਜੀਤ ਸਿੰਘ ਸਹਾਇਕ ਸਬ-ਇੰਸਪੈਕਟਰ ਨੰ: 214 ਲੁਧਿਆਣਾ ਅਤੇ ਜਗਪ੍ਰੀਤ ਸਿੰਘ ਹੈੱਡ ਕਾਂਸਟੇਬਲ ਨੂੰ 5000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਗੱਲ ਦਾ ਖੁਲਾਸਾ ਕਰਦੇ ਹੋਏ ਵਿਜੀਲੈਂਸ ਨੇ ਇਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਅਧਿਕਾਰੀਆਂ ਨੂੰ ਸਈਆਂ ਕਲਾਂ, ਜਿਲ੍ਹਾ ਲੁਧਿਆਣਾ ਵਾਸੀ ਆਤਮਾ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ। ਵੇਰਵਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਕਤ ਸ਼ਿਕਾਇਤਕਰਤਾ ਨੇ ਇਕਾਈ ਲੁਧਿਆਣਾ ਰੇਂਜ ਨਾਲ ਸੰਪਰਕ ਕੀਤਾ ਹੈ ਤੇ ਦੋਸ਼ ਲਗਾਇਆ ਹੈ ਕਿ ਉਪਰੋਕਤ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਦੇ ਬੇਟੇ ਦੀ ਮੋਟਰਸਾਈਕਲ ਨੂੰ ਛੱਡਣ ਲਈ 20,000 ਰੁਪਏ ਦੀ ਮੰਗ ਕੀਤੀ ਹੈ ਜਿਸ ਨੂੰ ਐੱਨਡੀਪੀਸੀ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ ਪਰ ਸੌਦਾ 10000 ਰੁਪਏ ਵਿਚ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਏਐੱਸਆਈ ਵੱਲੋਂ 5000 ਰੁਪਏ ਲਏ ਹਨ।
ਇਹ ਵੀ ਪੜ੍ਹੋ : ਸਰਪੰਚ ਸਣੇ 8 ਪੰਚਾਇਤ ਮੈਂਬਰ ਸਸਪੈਂਡ, ਪੰਚਾਇਤੀ ਫੰਡਾਂ ਦੀ ਦੁਰਵਰਤੋਂ ਦਾ ਲੱਗਾ ਸੀ ਦੋਸ਼
ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਰੇਂਜ ਤੋਂ ਆਈ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਤੇ ਦੋ ਅਧਿਕਾਰਕ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੁਲਜ਼ਮ ਪੁਲਿਸ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਦੋਵੇਂ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਚ ਭ੍ਰਿਸ਼ਟਾਚਾਰ ਨਿਵਾਰਨ ਰੋਕੂ ਨਿਯਮ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਅੱਗੇ ਦੀ ਜਾਂਚ ਚੱਲ ਰਹੀ ਸੀ।
ਵੀਡੀਓ ਲਈ ਕਲਿੱਕ ਕਰੋ -: