ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਬਿਜਲੀ ਚੋਰੀ ਦੇ ਖਿਲਾਫ ਪੁਲਿਸ ਵੱਲੋਂ ਚਲਾਈ ਮੁਹਿੰਮ ਦੌਰਾਨ ਇੱਕ ਨਿੱਜੀ ਵਿਅਕਤੀ ਕਰਮਜੀਤ ਸਿੰਘ ਕੰਮਾ ਨੂੰ ਗ੍ਰਿਫ਼ਤਾਰ ਕਰਕੇ ਏ.ਐਸ.ਆਈ. ਥਾਣਾ ਪੀ.ਐਸ.ਪੀ.ਸੀ.ਐਲ., ਲੁਧਿਆਣਾ ਵਿਖੇ ਤਾਇਨਾਤ ਹਰਪ੍ਰੀਤ ਸਿੰਘ ਨੂੰ 5,000 ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ ਹਰਪ੍ਰੀਤ ਸਿੰਘ ਅਤੇ ਕਰਮਜੀਤ ਸਿੰਘ ਨੂੰ ਤਰਲੋਚਨ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਅਤੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ. ਉਸ ਦੇ ਘਰੇਲੂ ਬਿਜਲੀ ਚੋਰੀ ਦੇ ਕੇਸ ਨੂੰ ਨਿਪਟਾਉਣ ਲਈ 15,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਸੀ, ਪਰ ਸੌਦਾ 5,000 ਰੁਪਏ ਵਿੱਚ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ : ਹੋਟਲ ਰਾਇਲ ਪਲਾਜ਼ਾ ਕੇਸ ‘ਚ DCP ਨਰੇਸ਼ ਡੋਗਰਾ ਕੋਰਟ ‘ਚ ਤਲਬ, ਲਟਕੀ ਗ੍ਰਿਫਤਾਰੀ ਦੀ ਤਲਵਾਰ
ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਮਗਰੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਏ.ਐਸ.ਆਈ ਹਰਪ੍ਰੀਤ ਸਿੰਘ ਵੱਲੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਵੀਡੀਓ ਲਈ ਕਲਿੱਕ ਕਰੋ -: