ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਿਟੀ ਜੀਰਾ ਵਿਖੇ ਤਾਇਨਾਤ ਇੱਕ ASI ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ASI ਗੁਰਦੀਪ ਸਿੰਘ ਵਜੋਂ ਹੋਈ ਹੈ। ASI ਨੇ ਝਗੜੇ ਦੇ ਮਾਮਲੇ ‘ਚ ਜ਼ਮਾਨਤ ਲਈ ਪੈਸੇ ਮੰਗੇ ਸਨ। ਉਸ ਖ਼ਿਲਾਫ਼ ਥਾਣਾ ਵਿਜੀਲੈਂਸ ਫ਼ਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਮਾਮਲੇ ਸਬੰਧੀ ਡਾਬਨ ਗੰਨ ਹਾਊਸ ਦੇ ਮਾਲਕ ਸੰਜੀਵ ਕੁਮਾਰ ਵਾਸੀ ਜ਼ੀਰਾ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਫ਼ਿਰੋਜ਼ਪੁਰ ਰੇਂਜ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਇਸ ਵਿੱਚ ਦੱਸਿਆ ਗਿਆ ਕਿ ਮੁਲਜ਼ਮ ASI ਨੇ 26 ਅਗਸਤ 2021 ਨੂੰ ਸਿਟੀ ਥਾਣਾ ਜੀਰਾ ਵਿਖੇ IPC ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਹੋਏ ਕੇਸ ਵਿੱਚ ਉਸਦੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਮਦਦ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਕੋਟਕਪੂਰਾ ਨੂੰ ਮਿਲੇ 2 ਨਵੇਂ ਬਿਜਲੀ ਘਰ, ਵਿਧਾਨ ਸਭਾ ਸਪੀਕਰ ਸੰਧਵਾਂ ਨੇ ਕੀਤਾ ਉਦਘਾਟਨ
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ 23 ਜੂਨ 2023 ਨੂੰ ASI ਨੇ ਉਸਦੇ ਭਰਾ ਰਾਜੀਵ ਕੁਮਾਰ ਉਰਫ਼ ਮੋਨੂੰ ਦੀ ਜ਼ਮਾਨਤ ਲਈ 5,000 ਰੁਪਏ ਦੀ ਰਿਸ਼ਵਤ ਲਈ ਸੀ। ਪਰ ਫਿਰ ਦਸ ਹਜ਼ਾਰ ਰੁਪਏ ਦੀ ਮੰਗ ਕੀਤੀ। ਮਾਮਲੇ ਵਿੱਚ ASI ‘ਤੇ ਪਹਿਲਾਂ ਵੀ 60 ਹਜ਼ਾਰ ਰੁਪਏ ਲੈਣ ਦਾ ਦੋਸ਼ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਟੀਮ ਨੇ ਦੋਸ਼ੀ ASI ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ -: