ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਚੱਲ ਰਹੇ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਦੌਰਾਨ ਸੋਮਵਾਰ ਨੂੰ ਸਹਾਇਕ ਸਬ-ਇੰਸਪੈਕਟਰ ਏਐੱਸਆਈ ਕੁਲਵਿੰਦਰ ਸਿੰਘ ਨੂੰ 5,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਲੁਧਇਆਣਾ ਦੇ ਪੁਲਿਸ ਡਵੀਜ਼ਨ ਨੰਬਰ 6 ਦੇ ਏਐੱਸਆਈ ਕੁਲਵਿੰਦਰ ਸਿੰਘ (ਨੰਬਰ 2788 ਲੁਧਿਆਣਾ) ਨੂੰ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਵੇਰਵਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਅਧਿਕਾਰੀ ਆਪਣੀ ਭਤੀਜੀ ਖਿਲਾਫ ਦਰਜ ਇਕ ਪੁਲਿਸ ਮਾਮਲੇ ਵਿਚ ਅਦਾਲਤ ਵਿਚ ਚਾਰਜਸ਼ੀਟ ਦਾਖਲ ਕਰਨ ਬਦਲੇ 5,000 ਦੀ ਰਿਸ਼ਵਤ ਮੰਗ ਰਿਹਾ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਦੇ ਬਾਅਦ ਟੀਮ ਨੇ ਜਾਲ ਵਿਛਾਇਆ ਤੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਏਐੱਸਆਈ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੇਂਦਰੀ ਜੇਲ੍ਹ ਲੁਧਿਆਣਾ ‘ਚ ਤਲਾਸ਼ੀ ਮੁਹਿੰਮ ਜਾਰੀ, 7 ਮੋਬਾਈਲ ਤੇ ਇਤਰਾਜ਼ਯੋਗ ਸਮੱਗਰੀ ਬਰਾਮਦ
ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ 5000 ਦੇ ਨੋਟ ‘ਤੇ ਕੈਮੀਕਲ ਲਗਾਇਆ ਸੀ ਜਿਵੇਂ ਹੀ ਦੋਸ਼ੀ ਨੇ ਰਿਸ਼ਵਤ ਲਈ ਤਾਂ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ। ਵਿਜੀਲੈਂਸ ਵੱਲੋਂ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦਾ ਮੋਬਾਈਲ ਫੋਨ ਵੀ ਕਬਜ਼ੇ ਵਿਚ ਲੈ ਲਿਆ ਗਿਆ ਹੈ। ਦੋਸ਼ੀ ਤੋਂ ਪੁੱਛਗਿਛ ਹੋਵੇਗੀ ਕਿ ਉਸ ਨੇ ਹੋਰ ਕਿਹੜੇ ਮਾਮਲਿਆਂ ਵਿਚ ਰਿਸ਼ਵਤ ਲਈ ਹੈ। ਦੋਸ਼ੀ ਏਐੱਸਆਈ ਕੁਲਵਿੰਦਰ ਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: