ਪੰਜਾਬ ਵਿਜੀਲੈਂਸ ਨੇ ਜਲੰਧਰ ਦੇ ਪਤਾਰਾ ਥਾਣੇ ਵਿੱਚ ਤਾਇਨਾਤ ਇੱਕ ਏਐਸਆਈ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਸ਼ੀ ਪੁਲਿਸ ਮੁਲਾਜ਼ਮ ਦੀ ਪਛਾਣ ਰਾਮ ਪ੍ਰਕਾਸ਼ ਵਜੋਂ ਹੋਈ ਹੈ। ਰਾਮ ਪ੍ਰਕਾਸ਼ ਖ਼ਿਲਾਫ਼ ਥਾਣਾ ਵਿਜੀਲੈਂਸ, ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਦੋਸ਼ੀ ਏਐਸਆਈ ਜਸਵੀਰ ਸਿੰਘ ਜੱਜ ਵਾਸੀ ਗੁਰੂ ਨਾਨਕ ਨਗਰ ਪਿੰਡ ਕਾਕੀ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਜਸਵੀਰ ਸਿੰਘ ਪਿੰਡ ਕੰਗਣੀਵਾਲ ਵਿੱਚ ਡੇਅਰੀ ਫਾਰਮ ਚਲਾਉਂਦਾ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ 13 ਮਈ 2022 ਨੂੰ ਗੁਰਪ੍ਰੀਤ ਸਿੰਘ ਅਤੇ ਹੋਰਾਂ ਖਿਲਾਫ ਥਾਣਾ ਪਤਾਰਾ ਵਿਖੇ ਮਾਮਲਾ ਦਰਜ ਕੀਤਾ ਸੀ।
ਇਸ ਮਾਮਲੇ ‘ਚ ਉਨ੍ਹਾਂ ‘ਤੇ ਦੂਜੇ ਪਾਸਿਓਂ ਸਮਝੌਤੇ ਲਈ ਦਬਾਅ ਪਾਇਆ ਜਾ ਰਿਹਾ ਸੀ। ਇਸੇ ਦੌਰਾਨ ਗੁਰਪ੍ਰੀਤ ਸਿੰਘ ਅਤੇ ਉਸ ਦਾ ਭਰਾ ਅਮਨਪ੍ਰੀਤ ਸਿੰਘ 27 ਸਤੰਬਰ 2022 ਨੂੰ ਉਸ ਦੇ ਡੇਅਰੀ ਫਾਰਮ ਵਿੱਚ ਆਏ ਅਤੇ ਉਸ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਗੁਰਪ੍ਰੀਤ ਸਿੰਘ ਨੇ ਸ਼ਿਕਾਇਤਕਰਤਾ ਜਸਵੀਰ ਸਿੰਘ ਅਤੇ ਉਸਦੇ ਲੜਕੇ ਜਸਤੇਜ ਸਿੰਘ ਖਿਲਾਫ ਥਾਣਾ ਪਤਾਰਾ ਵਿਖੇ 5 ਅਕਤੂਬਰ 2022 ਨੂੰ ਝੂਠਾ ਕੇਸ ਦਰਜ ਕਰਵਾ ਦਿੱਤਾ।
ਇਹ ਵੀ ਪੜ੍ਹੋ : PAK ‘ਚ ਹਿੰਦੂਆਂ ‘ਤੇ ਤਸ਼ੱਦਦ ਜਾਰੀ, 3 ਭੈਣਾਂ ਨੂੰ ਅਗਵਾ ਕਰ ਬਣਾਇਆ ਮੁਸਲਮਾਨ, ਜ਼ਬਰਦਸਤੀ ਨਿਕਾਹ
ਸ਼ਿਕਾਇਤਕਰਤਾ ਦੇ ਪਿਤਾ ਕਰਨੈਲ ਸਿੰਘ ਨੇ ਐਸਐਸਪੀ ਜਲੰਧਰ (ਦਿਹਾਤੀ) ਅਤੇ ਮਨੁੱਖੀ ਅਧਿਕਾਰ ਕਮਿਸ਼ਨ ਚੰਡੀਗੜ੍ਹ ਨੂੰ ਪੋਤਰੇ ਜਸਤੇਜ ਸਿੰਘ ਖ਼ਿਲਾਫ਼ ਝੂਠਾ ਕੇਸ ਦਰਜ ਕਰਨ ਦੀ ਸ਼ਿਕਾਇਤ ਕੀਤੀ ਹੈ। ਉਸ ਨੇ ਦੱਸਿਆ ਕਿ ਉਸ ਦਾ ਪੋਤਾ 27 ਸਤੰਬਰ 2022 ਨੂੰ ਕਾਲਜ ਗਿਆ ਸੀ।
ਮਾਮਲੇ ਦੀ ਜਾਂਚ 5 ਅਕਤੂਬਰ 2022 ਨੂੰ ਏਐਸਆਈ ਰਾਮ ਪ੍ਰਕਾਸ਼ ਨੂੰ ਸੌਂਪੀ ਗਈ ਸੀ। ਪਰ ਉਸ ਨੇ ਜਸਤੇਜ ਦਾ ਨਾਮ ਕੇਸ ਵਿੱਚੋਂ ਹਟਾਉਣ ਦੇ ਬਦਲੇ 2 ਲੱਖ ਰੁਪਏ ਮੰਗੇ। ਬੇਨਤੀ ਕਰਨ ‘ਤੇ ਉਹ 30 ਹਜ਼ਾਰ ਰੁਪਏ ਲੈਣ ਲਈ ਰਾਜ਼ੀ ਹੋ ਗਿਆ। ਫਿਰ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਜਲੰਧਰ ਦੀ ਟੀਮ ਨੇ ਦੋਸ਼ੀ ਏ.ਐਸ.ਆਈ ਰਾਮ ਪ੍ਰਕਾਸ਼ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ -: