ਵਿਜੀਲੈਂਸ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਬਲਾਚੌਰ ਜ਼ਿਲ੍ਹਾ ਐੱਸਬੀਐੱਸ ਨਗਰ ਵਿਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਕਰਮਜੀਤ ਸਿੰਘ ਨੂੰ 1000 ਰੁਪਏ ਦੀ ਰਿਸ਼ਵਤ ਮੰਗਣ ਤੇ ਸਵੀਕਾਰ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਰੋਕੂ ਕਾਰਵਾਈ ਲਾਈਨ ‘ਤੇ ਦਰਜ ਆਨਲਾਈਨ ਸ਼ਿਕਾਇਤ ਜਾਂਚ ਦੇ ਬਾਅਦ ਉਕਤ ਦੋਸ਼ੀ ਏਐੱਸਆਈ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀਕਸ਼ਾ ਵਾਸੀ ਬਲਾਚੌਰ ਨੇ ਦੋਸ਼ ਲਗਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਬਲਾਚੌਰ ਥਾਣੇ ਵਿਚ ਦਰਜ ਸ਼ਿਕਾਇਤ ‘ਤੇ ਕਾਰਵਾਈ ਕਰਨ ਦੇ ਬਦਲੇ 5000 ਰੁਪਏ ਦੀ ਮੰਗ ਕੀਤੀ ਤੇ ਇਸ ਮਾਮਲੇ ਵਿਚ ਉਸ ਦੀ ਮਾਂ ਤੋਂ 1,000 ਰੁਪਏ ਦੀ ਰਿਸ਼ਵਤ ਵੀ ਵਸੂਲ ਕੀਤਾ।
ਇਹ ਵੀ ਪੜ੍ਹੋ : ਨਸ਼ਿਆਂ ਖਿਲਾਫ ਜੰਗ : 6 ਮਹੀਨਿਆਂ ‘ਚ 1244 ਸਮੱਗਲਰ ਫੜੇ, 5.80 ਕਰੋੜ ਦੀ ਡਰੱਗ ਮਨੀ ਬਰਾਮਦ
ਇਸ ਬਾਰੇ ਸ਼ਿਕਾਇਤਕਰਤਾ ਨੇ ਗੱਲਬਾਤ ਵੀ ਰਿਕਾਰਡ ਕਰ ਲਈ। ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਨੇ ਸ਼ਿਕਾਇਤ ਵਿਚ ਦਰਜ ਦੋਸ਼ਾਂ ਦੀ ਜਾਂਚ ਤੇ ਰਿਸ਼ਵਤ ਮੰਗਣ ਤੇ ਲੈਣ ਦੇ ਮਾਮਲੇ ਵਿਚ ਦੋਸ਼ੀ ਪਾਏ ਜਾਣ ਦੇ ਬਾਅਦ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਜਲੰਧਰ ਥਾਣੇ ਵਿਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ। ਇਸ ਸਬੰਧੀ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਰੋਕੂ ਨਿਯਮ ਤਹਿਤ ਏਐੱਸਆਈ ਨੂੰ ਗ੍ਰਿਫਤਾਰ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: