ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ ਨੂੰ ਫਿਰੋਜ਼ਪੁਰ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇੱਥੇ ਜਾਰੀ ਬਿਆਨ ਮੁਤਾਬਕ ਏ.ਐਸ.ਆਈ ਗੁਰਦੀਪ ਸਿੰਘ ਥਾਣਾ ਜ਼ੀਰਾ ਵਿਖੇ ਤਾਇਨਾਤ ਸੀ।
ਇਸ ਵਿਚ ਕਿਹਾ ਗਿਆ ਹੈ ਕਿ ਜ਼ੀਰਾ ਦੇ ਰਹਿਣ ਵਾਲੇ ਸੰਜੀਵ ਕੁਮਾਰ ਨੇ ਏਐਸਆਈ ‘ਤੇ ਦੋਸ਼ ਲਾਇਆ ਕਿ ਅਗਸਤ 2021 ਵਿਚ ਉਸ ਦੇ ਖਿਲਾਫ ਦਰਜ ਕੀਤੇ ਗਏ ਕੇਸ ਵਿਚ ਉਸਦੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਮਦਦ ਕਰਨ ਲਈ 10,000 ਰੁਪਏ ਦੀ ਮੰਗ ਕੀਤੀ ਸੀ।
ਬਿਆਨ ਵਿਚ ਕਿਹਾ ਗਿਆ ਹੈ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਏਐਸਆਈ ਨੇ ਕਥਿਤ ਤੌਰ ‘ਤੇ ਉਸ ਦੇ ਭਰਾ ਤੋਂ ਜੂਨ ਵਿਚ ਇਸ ਕੇਸ ਵਿਚ ਜ਼ਮਾਨਤ ਦਿਵਾਉਣ ਲਈ 5,000 ਰੁਪਏ ਲਏ ਅਤੇ ਹੁਣ 10,000 ਰੁਪਏ ਹੋਰ ਮੰਗ ਰਿਹਾ ਹੈ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਏਐੱਸਆਈ ਪਹਿਲਾਂ ਹੀ ਉਨ੍ਹਾਂ ਤੋਂ ਰਿਸ਼ਵਤ ਵਜੋਂ 60,000 ਰੁਪਏ ਲੈ ਚੁੱਕਾ ਹੈ।
ਇਹ ਵੀ ਪੜ੍ਹੋ : ਜ਼ੀਰਕਪੁਰ ‘ਚ ਸਵਾਰੀ ਨੇ ਡਰਾਈਵਰ ਤੋਂ ਖੋਹੀ ਟੈਕਸੀ, ਧੱਕਾ ਦੇ ਕੇ ਫਰਾਰ, ਦੋਸ਼ੀ ਦੀ ਭਾਲ ‘ਚ ਜੁਟੀ ਪੁਲਿਸ
ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਸਿੰਘ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ -: