ਫਰੀਦਕੋਟ ਵਿੱਚ ਪੰਜਾਬ ਪੁਲਿਸ ਦੇ ਏਐੱਸਆਈ ਨੂੰ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਦੋਸ਼ ਵਿੱਚ ਬਰਖਾਸਤ ਕਰ ਦਿੱਤਾ ਗਿਆ ਹੈ। ਦੋਸ਼ੀ ਏਐਸਆਈ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ, ਜਿਸ ਕੋਲੋਂ ਤਲਾਸ਼ੀ ਦੌਰਾਨ ਨਸ਼ੀਲਾ ਪਦਾਰਥ ਮਿਲਿਆ।
ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਜੇਲ੍ਹ ਦੀ ਤਲਾਸ਼ੀ ਦੌਰਾਨ ਏਐੱਸਆਈ ਤੋਂ ਇੱਕ ਬੋਤਲ ਵਿੱਚ ਲੁਕਾਏ 11 ਗ੍ਰਾਮ ਨਸ਼ੀਲੇ ਪਾਊਡਰ ਕਾਬੂ ਕੀਤਾ ਗਿਆ। ਜਸਪਾਲ ਸਿੰਘ ਨੂੰ ਜੇਲ੍ਹ ਦੇ ਉੱਚ ਸੁਰੱਖਿਆ ਖੇਤਰ ਵਿੱਚ ਤਾਇਨਾਤ ਕੀਤਾ ਗਿਆ ਸੀ ਜਿੱਥੇ ਵੱਖ-ਵੱਖ ਗੈਂਗਸਟਰ ਬੰਦ ਹਨ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਪੁੱਛਗਿੱਛ ਦੌਰਾਨ ਏਐਸਆਈ ਨੇ ਦਾਅਵਾ ਕੀਤਾ ਕਿ ਇਹ ਉਸਦੀ ‘ਦਵਾਈ’ ਹੈ। ਪਰ ਜਾਂਚ ਵਿੱਚ ਪਤਾ ਲੱਗਾ ਕਿ ਇਹ ਨਸ਼ੀਲਾ ਪਦਾਰਥ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਜਸਪਾਲ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਡਿਪਟੀ CM ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੇ ਸਰਕੂਲਰ ਦਾ ਸੰਗ੍ਰਹਿ ਜਾਰੀ, ਬੋਲੇ-ਰੁਟੀਨ ‘ਚ ਬਚਾਏਗਾ ਸਮਾਂ