ਭਾਰਤੀ ਐਥਲੀਟ ਅਕਸ਼ਦੀਪ ਸਿੰਘ ਨੇ ਨੋਮੀ (ਜਾਪਾਨ) ਵਿੱਚ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ 20 ਕਿ.ਮੀ. ਵਾਕ ਇਵੈਂਟ ਵਿੱਚ ਗੋਲਡ ਮੈਡਲ ਜਿੱਤਿਆ। ਅਕਸ਼ਦੀਪ ਸਿੰਘ ਨੇ ਇਹ ਪ੍ਰਾਪਤੀ ਹਾਸਲ ਕਰਨ ਲਈ 1.20.57 ਦਾ ਸਮਾਂ ਕੱਢਿਆ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਐਥਲੀਟ ਅਕਸ਼ਦੀਪ ਸਿੰਘ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਅਕਸ਼ਦੀਪ ਸਿੰਘ, ਉਸ ਦੇ ਮਾਤਾ-ਪਿਤਾ ਤੇ ਉਸ ਦੇ ਕੋਚਾਂ ਨੂੰ ਵਧਾਈ ਦਿੰਦੇ ਹੋਏ ਇਸ ਪ੍ਰਾਪਤੀ ਦਾ ਕ੍ਰੈਡਿਟ ਸਖਤ ਮਿਹਨਤ ੇਤ ਕੋਚਾਂ ਦੇ ਮਾਰਗਦਰਸ਼ਨ ਨੂੰ ਦਿੱਤਾ।
ਉਨ੍ਹਾਂ ਕਿਹਾ ਕਿ ਇਹ ਅਕਸ਼ਦੀਪ ਸਿੰਘ ਦੀ ਪਹਿਲੀ ਕੌਮਾਂਤਰੀ ਪ੍ਰਤੀਯੋਗਿਤਾ ਸੀ ਤੇ ਇਸ ਪ੍ਰਪਤੀ ਨਾਲ ਏਸ਼ੀਆਈ ਖੇਡਾਂ, ਵਰਲਡ ਚੈਂਪੀਅਨਸ਼ਿਪ ਤੇ ਓਲੰਪਿਕ ਖੇਡਾਂ ਵਰਗੇ ਵੱਡੇ ਟੂਰਨਾਮੈਂਟਾਂ ਲਈ ਉਤਸ਼ਾਹ ਵੱਧ ਹੋਵੇਗਾ। ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਨੂੰ ਚੰਗੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ : ਵਨਡੇ ‘ਚ ਭਾਰਤ ਦੀ ਸ਼ਰਮਨਾਕ ਹਾਰ, 11 ਓਵਰਾਂ ‘ਚ ਹੀ ਆਸਟ੍ਰੇਲੀਆ ਨੇ ਜਿੱਤਿਆ ਮੈਚ
ਦੱਸ ਦੇਈਏ ਕਿ ਕਹਿਨਾਕੇ (ਬਰਨਾਲਾ) ਦੇ ਰਹਿਣ ਵਾਲੇ ਅਕਸ਼ਦੀਪ ਸਿੰਘ ਨੇ ਹਾਲ ਹੀ ਵਿੱਚ ਰਾਂਚੀ ਵਿੱਚ ਨੈਸ਼ਨਲ ਓਪਨ ਵਾਕਿੰਗ ਚੈਂਪੀਅਨਸ਼ਿਪ ਵਿੱਚ 20 ਕਿ.ਮੀ. ਪੈਦਲ ਚਾਲ ਵਿੱਚ ਨਵਾਂ ਕੌਮੀ ਰਿਕਾਰਡ ਕਾਇਮਰ ਕਰੇ ਪੈਰਿਸ ਓਲੰਪਿਕ ਗੇਮਸ-2024 ਲਈ ਕੁਆਲੀਫਾਈ ਕੀਤਾ ਸੀ। ਮੁੱਖ ਮੰਤਰੀ ਵੱਲੋਂ ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਨੂੰ ਓਲੰਪਿਕ ਦੀ ਤਿਆਰੀ ਲਈ 5 ਲੱਖ ਰੁਪਏ ਦਿੱਤੇ।
ਵੀਡੀਓ ਲਈ ਕਲਿੱਕ ਕਰੋ -: