117 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪੈਣ ਦਾ ਦੌਰ ਜਾਰੀ ਹੈ। ਲੋਕ ਹੁੰਮ-ਹੁਮਾ ਕੇ ਵੋਟਾਂ ਪਾਉਣ ਪਹੁੰਚ ਰਹੇ ਹਨ। ਪੋਲਿੰਗ ਬੂਥਾਂ ‘ਤੇ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਹਾਲਾਂਕਿ ਚੋਣ ਕਮਿਸ਼ਨ ਵੱਲੋਂ ਚੋਣਾਂ ਨੂੰ ਨੇਪਰੇ ਚਾੜ੍ਹਣ ਲਈ ਵੱਡੇ ਪ੍ਰਬੰਧ ਕੀਤੇ ਗਏ ਹਨ ਪਰ ਇਸ ਦੌਰਾਨ ਵੱਖ-ਵੱਖ ਹਲਕਿਆਂ ਤੋਂ ਪਾਰਟੀ ਵਰਕਰਾਂ ਵਿਚਾਲੇ ਝੜਪਾਂ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ।
ਇਸੇ ਵਿਚਾਲੇ ਬਰਨਾਲਾ ਜ਼ਿਲ੍ਹੇ ਦੇ ਭਦੌੜ ਹਲਕੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਕਾਂਗਰਸੀ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਦੀ ਗੱਡੀ ‘ਤੇ ਹਮਲਾ ਕਰ ਦਿੱਤਾ। ਇਥੇ ਦੱਸਣਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸੀ ਉਮੀਦਵਾਰ ਵਜੋਂ ਭਦੌੜ ਸੀਟ ਤੋਂ ਚੋਣ ਮੈਦਾਨ ਵਿੱਚ ਹਨ।
ਵਿਸ਼ਾਲ ਨਾਂ ਦਾ ਕਾਂਗਰਸੀ ਵਰਕਰ ਗੱਡੀ ਦੇ ਬੋਨਟ ‘ਤੇ ਚੜ੍ਹ ਗਿਆ, ਉਗੋਕੇ ਦੀ ਗੱਡੀ ਦੀ ਭੰਨ-ਤੋੜ੍ਹ ਵੀ ਕੀਤੀ ਗਈ। ‘ਆਪ’ ਉਮੀਦਵਾਰ ਨੇ ਗੱਡੀ ਭਜਾ ਲਈ, ਜਿਸ ਨਾਲ ਬੋਨਟ ‘ਤੇ ਚੜ੍ਹ ਕੇ ਸ਼ੀਸ਼ਾ ਤੋੜਨ ਦੀ ਕੋਸ਼ਿਸ਼ ਕਰ ਰਿਹਾ ਕਾਂਗਰਸੀ ਵਰਕਰ ਹੇਠਾਂ ਡਿੱਗ ਗਿਆ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਉਥੇ ਹੀ ਪਠਾਨਕੋਟ ਤੋਂ ਚੋਣ ਲੜ ਰਹੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪੁਲਿਸ ਤੇ ਕੁਝ ਲੋਕਾਂ ਨਾਲ ਝੜਪ ਹੋ ਗਈ। ਉਹ ਵਾਰਡ 16 ਦੇ ਬੂਥ ਨੰਬਰ 24, 25, 26 ਦੇ ਅੰਦਰ ਕੁਝ ਬਾਹਰਲੇ ਲੋਕ ਖੜ੍ਹੇ ਹੋਣ ਦਾ ਵਿਰੋਧ ਕਰ ਰਹੇ ਸਨ।