ਅਮਰੀਕਾ ਦੇ ਗੁਰਦੁਆਰਾ ਸਾਹਿਬ ਵਿੱਚ ਭੰਨਤੋੜ ਦੀ ਖਬਰ ਸਾਹਮਣੇ ਆਈ ਹੈ। ਘਟਨਾ ਚਾਰਲੋਟ ਦੇ ਗੁਰਦੁਆਰਾ ਸਾਹਿਬ ਖਾਲਸਾ ਦਰਬਾਰ ਦੀ ਹੈ। ਮਿਲੀ ਜਾਣਕਾਰੀ ਮੁਾਤਬਕ ਖੁਸ਼ਕਿਸਮਤੀ ਨਾਲ ਹਮਲੇ ਵੇਲੇ ਉੱਥੇ ਕੋਈ ਨਹੀਂ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਖਿੜਕੀਆਂ ਭੰਨ ਦਿੱਤੀਆਂ ਗਈਆਂ, ਲਾਈਟਾਂ ਤੋੜ ਦਿੱਤੀਆਂ ਗਈਆਂ ਅਤੇ ਸੁਰੱਖਿਆ ਕੈਮਰਿਆਂ ਨੂੰ ਨੁਕਸਾਨ ਪਹੁੰਚਾਇਆ ਗਿਆ।
ਯੂਨਾਈਟਿਡ ਸਿੱਖਸ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਸ ਘਟਨਾ ਨੇ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਯੂਨਾਈਟਿਡ ਸਿੱਖਸ ਦੀ ਜਸਲੀਨ ਕੌਰ ਨੇ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਵਿੱਚ ਗੁਰਦੁਆਰਾ ਸਾਹਿਬ ਵਿੱਚ ਭੰਨਤੋੜ ਦੀਆਂ ਚਾਰ ਘਟਨਾਵਾਂ ਵਾਪਰੀਆਂ ਹਨ।
ਇਹ ਵੀ ਪੜ੍ਹੋ : ਭਿਆਨਕ ਅੱਗ ਤੋਂ ਬਚਣ ਲਈ ਔਰਤ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹਾਲਤ ਨਾਜ਼ੁਕ
ਜਸਲੀਨ ਕੌਰ ਨੇ ਕਿਹਾ ਕਿ “ਸਾਡੇ ਸਿਵਲ ਰਾਈਟਸ ਡਾਇਰੈਕਟਰ, ਪੁਸ਼ਪਿੰਦਰ ਸਿੰਘ ਨੇ ਇਸ ਸਬੰਧ ਵਿੱਚ ਅਮਰੀਕਾ ਦੇ ਨਿਆਂ ਵਿਭਾਗ – ਐਫਬੀਆਈ, ਕਮਿਊਨਿਟੀ ਰਿਲੇਸ਼ਨਜ਼ ਸਰਵਿਸ, ਯੂ.ਐੱਸ. ਅਟਾਰਨੀ ਦਫ਼ਤਰ – ਪੱਛਮੀ ਜ਼ਿਲ੍ਹਾ ਨਾਲ ਸੰਪਰਕ ਕੀਤਾ ਤਾਂ ਜੋ ਸਾਡੀ ਚਿੰਤਾ ਪ੍ਰਗਟ ਕੀਤੀ ਜਾ ਸਕੇ। ਸਾਡੀ ਕਾਨੂੰਨੀ ਟੀਮ ਨੇ ਗੁਰਦੁਆਰਾ ਪ੍ਰਬੰਧਕਾਂ ਤੱਕ ਪਹੁੰਚ ਕੀਤੀ ਹੈ।”
ਵੀਡੀਓ ਲਈ ਕਲਿੱਕ ਕਰੋ -: