ਪੰਜਾਬ ਦੇ ਅਬੋਹਰ ‘ਚ ਕੁਝ ਨੌਜਵਾਨਾਂ ਵੱਲੋਂ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਤੇਜ਼ਧਾਰ ਹਥਿਆਰਾਂ ਨਾਲ ਆਏ ਕੁਝ ਨੌਜਵਾਨਾਂ ਨੇ ਇਕ ਦਿਹਾਤੀ ਵਿਅਕਤੀ ‘ਤੇ ਹਮਲਾ ਕਰ ਕੇ ਵਿਅਕਤੀ ਲਹੂ-ਲੁਹਾਨ ਕਰ ਦਿੱਤਾ। ਇਸ ‘ਤੋਂ ਬਾਅਦ ਸਾਰੇ ਉਥੋਂ ਫ਼ਰਾਰ ਹੋ ਗਏ। ਮੌਕੇ ‘ਤੇ ਕੁਝ ਰਾਹਗੀਰਾਂ ਨੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਹੈ।

ਘਟਨਾ ਦੀ ਜਾਣਕਾਰੀ ਦਿੰਦਿਆਂ ਇਲਾਜ ਅਧੀਨ ਦੀਪਕ ਪੁੱਤਰ ਭਗੀਰਥ ਵਾਸੀ ਤਾਜਾ ਪੱਤੀ ਨੇ ਦੱਸਿਆ ਕਿ ਅੱਜ ਉਹ ਬੱਸ ਸਟੈਂਡ ’ਤੇ ਬੱਸ ਦਾ ਸਬੰਧੀ ਪੁੱਛਣ ਆਇਆ ਸੀ। ਇਸੇ ਦੌਰਾਨ ਪੁਰਾਣੀ ਰੰਜਿਸ਼ ਕਾਰਨ ਇੱਥੇ ਮੌਜੂਦ ਕੁਝ ਨੌਜਵਾਨਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਰਕੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : ਡੇਰਾ ਬਾਬਾ ਨਾਨਕ-ਅੰਮ੍ਰਿਤਸਰ ਰੋਡ ‘ਤੇ ਹਾਦਸਾ: ਦਰਖਤ ਨਾਲ ਟਕਰਾ ਕੇ ਪਲਟੀ ਕਾਰ, 2 ਵਿਅਕਤੀ ਜ਼ਖਮੀ
ਇਸ ਦੌਰਾਨ ਜਦੋਂ ਉਸ ਨੇ ਆਪਣੇ ਬਚਾਵ ਲਈ ਰੌਲਾ ਪਾਉਣਾ ਸ਼ੁਰੂ ਕੀਤਾ ‘ਤਾਂ ਉਸ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ। ਪੀੜਤ ਦੇ ਦੱਸਿਆ ਕਿ ਲੋਕਾਂ ਨੂੰ ਆਉਂਦਾ ਦੇਖ ਕੇ ਸਾਰੇ ਹਮਲਾਵਰ ਉਥੋਂ ਫ਼ਰਾਰ ਹੋ ਗਏ। ਇਸ ‘ਤੋਂ ਬਾਅਦ ਲੋਕਾਂ ਨੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ। ਫਿਲਹਾਲ ਉਸ ਦੀ ਹਾਲਤ ਸਥਿਰ ਹੈ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























