ਕਾਬੁਲ ਵਿੱਚ ਗੁਰਦੁਆਰਾ ਕਰਤੇ ਪਰਵਾਨ ਸਾਹਿਬ ਵਿਖੇ ਅੱਜ ਸ਼ਨੀਵਾਰ ਸਵੇਰੇ 6 ਵਜੇ ਅੱਤਵਾਦੀ ਹਮਲਾ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਸਣੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਵਿਦੇਸ਼ ਮੰਤਰਾਲਾ ਨੂੰ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਬੇਨਤੀ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸਾਰੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਕਾਮਨਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਦੇ ਵਿਦੇਸ਼ ਮੰਤਰਾਲਾ ਨੂੰ ਅਪੀਲ ਕੀਤੀ ਕਿ ਉਹ ਕਾਬੁਲ ‘ਚ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਸਹਾਇਤਾ ਦੇਣ।
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਘਟਨਾ ‘ਤੇ ਅਫਸੋਸ ਪ੍ਰਗਟਾਉਂਦਿਆਂ ਕਿਹਾ ਕਿ ਹਮਲੇ ਤੋਂ ਬਾਅਦ ਗੁਰਦੁਆਰਾ ਕਰਤੇ ਪਰਵਾਨ ਸਾਹਿਬ ਦੀਆਂ ਤਸਵੀਰਾਂ ਦਿਲ ਝੰਜੋੜਨ ਵਾਲੀਆਂ ਹਨ। ਇਸ ਵਿੱਚ ਹੋਏ ਨੁਕਸਾਨ ਦੀ ਭਰਪਾਈ ਨਹੀਂ ਹੋ ਸਕਦੀ।
ਉਨ੍ਹਾਂ ਕਿਹਾ ਕਿ ਗੁਰਦੁਆਰੇ ਵਿੱਚ ਸਵਿੰਦਰ ਸਿੰਘ ਦੀ ਜਾਨ ਚਲੀ ਗਈ। ਉਥੇ ਮੌਜੂਦ ਘੱਟਗਿਣਤੀ ਸਿੱਖਾਂ ਲਈ ਬੇਵੱਸੀ ਮਹਿਸੂਸ ਹੋ ਰਹੀ ਹੈ। ਸਿਰਸਾ ਨੇ ਕਿਹਾ ਕਿ ਉਨ੍ਹਾਂ ਦੀ ਗੁਰਦੁਆਰਾ ਕਰਤਾ ਪਰਵਾਨ ਦੇ ਪ੍ਰਧਾਨ ਗੁਰਨਾਮ ਸਿੰਘ ਨਾਲ ਗੱਲ ਹੋਈ ਹੈ। ਉਨ੍ਹਾਂ ਅਫਗਾਨਿਸਤਾਨ ਵਿੱਚ ਸਿੱਖਾਂ ਲਈ ਗਲੋਬਲ ਸਮਰਥਨ ਦੀ ਗੁਹਾਰ ਲਾਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਮਿਲੀ ਜਾਣਕਾਰੀ ਮੁਤਾਬਕ ਹੁਣ ਤੱਕ 3 ਲੋਕ ਗੁਰਦੁਆਰੇ ਵਿੱਚੋਂ ਨਿਕਲ ਚੁੱਕੇ ਹਨ, ਜਿਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਗੁਰਦੁਆਰੇ ਦੇ ਗਾਰਡ ਦੀ ਮੌਤ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ 7-8 ਲੋਕ ਅਜੇ ਵੀ ਅੰਦਰ ਫਸੇ ਹੋਏ ਹਨ ਪਰ ਗਿਣਤੀ ਦੀ ਪੁਸ਼ਟੀ ਨਹੀਂ ਹੋਈ ਹੈ। ਇਲਾਕੇ ਵਿੱਚ ਅਜੇ ਵੀ ਫਾਇਰਿੰਗ ਜਾਰੀ ਹੈ।