ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਵਲੋਂ ਜ਼ਿਲ੍ਹਾ ਵਿਚ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਸਪੈਸ਼ਲ ਮੁਹਿੰਮ ਤਹਿਤ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜੋ ਇਨ੍ਹਾਂ ਹਦਾਇਤਾਂ ਤਹਿਤ ਸ਼੍ਰੀ ਮਨੋਜ ਠਾਕੁਰ ਐੱਸ. ਪੀ. (ਡੀ) ਜੀ ਦੀ ਜੇਰੇ ਨਿਗਰਾਨੀ ਇੰਸਪੈਕਟਰ ਬਲਕਾਰ ਸਿੰਘ ਮੁੱਖ ਅਫਸਰ ਥਾਣਾ ਬਿਆਸ ਜੀ ਨੂੰ ਗੁਪਤ ਸੂਚਨਾ ਮਿਲੀ ਕਿ ਕਲਾਨੋਰੀ ਢਾਬਾ ਜੀ. ਟੀ. ਰੋਡ ਬਿਆਸ ਵਿਖੇ ਬਹੁਤ ਸਾਰੇ ਵਿਅਕਤੀ ਹਥਿਆਰਾਂ ਨਾਲ ਲੈਸ ਬੈਠੇ ਹੋਏ ਹਨ। ਜੋ ਇਹ ਵਿਅਕਤੀ ਕਾਲੋਨੀਆਂ ‘ਤੇ ਨਾਜਾਇਜ਼ ਕਬਜ਼ਾ ਦਿਵਾਉਂਦੇ ਹਨ ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਅਫਸਰ ਥਾਣਾ ਬਿਆਸ ਵੱਲੋਂ ਆਪਣੀ ਇੱਕ ਰੇਡ ਪਾਰਟੀ ਨੂੰ ਚੰਗੀ ਤਰ੍ਹਾਂ ਬ੍ਰੀਫ ਕਰਕੇ ਮੁਖਬਰ ਦੀ ਦੱਸੀ ਹੋਈ ਥਾਂ ‘ਤੇ ਰੇਡ ਕੀਤਾ ਤੋਂ 16 ਵਿਅਕਤੀਆਂ ਨੂੰ ਮੌਕੇ ਤੋਂ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ।
ਬਲਵਿੰਦਰ ਸਿੰਘ ਉਰਫ ਡੋਨੀ ਪੁੱਤਰ ਹਰਬੰਸ ਸਿੰਘ ਵਾਸੀ ਪੱਤੀ ਬਲੋਰ ਕੀ ਸਠਿਆਲਾ, ਪ੍ਰਭਜੋਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਸ਼ੇਰੋ ਬਾਘਾ, ਜਰਮਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਜਵੰਦਪੁਰ ਥਾਣਾ ਵੈਰੋਵਾਲ ਜ਼ਿਲ੍ਹਾ ਤਰਨਤਾਰਨ, ਗੁਰਦੀ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪੱਤੀ ਗੋਪੀ ਕੀ ਸਠਿਆਲਾ, ਗੁਰਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਬੱਲ ਸਰਾਂ, ਨਵਦੀਪ ਸਿੰਘ ਉਰਫ ਨਵ ਪੱਡਾ ਪੁੱਤਰ ਇਕਬਾਲ ਸਿੰਘ ਵਾਸੀ ਕੋਟ ਮਹਿਤਾਬ ਥਾਣਾ ਬਿਆਸ, ਰੁਪਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਫਾਜ਼ਲਪੁਰ ਥਾਣਾ ਵੈਰੋਵਾਲ, ਮਨਜਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਧਰਦਿਓ ਥਾਣਾ ਮਹਿਤਾ, ਰਣਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਸਠਿਆਲਾ, ਗਗਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਟਾਂਗਰਾ, ਮਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਚੰਬਲ ਥਾਣਾ ਸਰਹਾਲੀ ਤਰਨਤਾਰਨ, ਗੁਰਪ੍ਰੀਤ ਸਿੰਘ ਪੁੱਤਰ ਸਮਰਾਜ ਸਿੰਘ ਵਾਸੀ ਸਠਿਆਲਾ, ਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਵੇਰਕਾ ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਮਾਨਾਂਵਾਲਾ ਕਲਾਂ, ਬੇਅੰਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕੋਟਲਾ ਬੱਬੂਨਗਰ, ਵਿਜੇ ਪੁੱਤਰ ਨਰਿੰਦਰ ਸਿੰਘ ਵਾਸੀ ਅਬੋਹਰ ਨੂੰ ਅਸਲਾਂ ਸਣੇ ਗ੍ਰਿਫਤਾਰ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਪਤਨੀ ਨੇ ਜੇਲ੍ਹ ‘ਚ ਉਮਰਕੈਦ ਦੀ ਸਜ਼ਾ ਕੱਟ ਰਹੇ ਪਤੀ ਲਈ ਮੰਗੀ 15 ਦਿਨ ਦੀ ਪੈਰੋਲ, ਕਿਹਾ- ‘ਬੱਚਾ ਪੈਦਾ ਕਰਨਾ ਹੈ’
ਦੋਸ਼ੀਆਂ ਖਿਲਾਫ ਥਾਣਾ ਬਿਆਸ ਵਿਖੇ ਮੁਕੱਦਮਾ ਨੰ. 56 ਮਿਤੀ 8.4.2022 ਜੁਰਮ 160, 151, 379, 411, 188, 109, 447, 511, 148, 149, 506 ਭ. ਦ. 25/27-54-59 ਅਸਲ ਐਕਟ ਤਹਿਤ ਦਰਜ ਰਜਿਸਟਰ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਉਕਤ ਦੋਸ਼ੀਆਂ ਕੋਲੋਂ ਬਾਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਪੁੱਛਗਿਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।