ਸੰਯੁਕਤ ਕਿਸਾਨ ਮੋਰਚਾ ਨੇ ਦੀਵਾਲੀ ‘ਤੇ ਅੰਦੋਲਨ ਦੇ ਸ਼ਹੀਦਾਂ ਨੂੰ ਉਨ੍ਹਾਂ ਦੇ ਨਾਮ ‘ਤੇ ਦੀਵੇ ਜਗਾ ਕੇ ਸਾਰੇ ਵਿਰੋਧ ਸਥਾਨਾਂ ‘ਤੇ ਅਤੇ ਪੂਰੇ ਭਾਰਤ ਵਿੱਚ ਸ਼ਰਧਾਂਜਲੀ ਭੇਟ ਕੀਤੀ, ਜਿਸ ਵਿੱਚ ਇਕੱਲੇ ਪੰਜਾਬ ਵਿੱਚ 100 ਤੋਂ ਵੱਧ ਅਤੇ ਹੋਰ ਸੂਬਿਆਂ ਵਿੱਚ ਵੀ ਟੋਲ ਪਲਾਜ਼ੇ ਸ਼ਾਮਲ ਹਨ।
ਕਿਸਾਨ ਮੋਰਚੇ ਨੇ ਕਿਹਾ ਕਿ ਹੁਣ ਤੱਕ ਇਸ ਅੰਦੋਲਨ ਵਿੱਚ 650 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ, ਜਿਸ ਨੂੰ ਮੋਦੀ ਸਰਕਾਰ ਆਪਣੇ ਜੋਖ਼ਮ ‘ਤੇ ਨਜ਼ਰਅੰਦਾਜ਼ ਕਰਦੀ ਰਹੀ ਹੈ। ਅੰਦੋਲਨ ਉਦੋਂ ਤੱਕ ਮਜ਼ਬੂਤ ਹੋਵੇਗਾ, ਜਦੋਂ ਤੱਕ ਭਾਜਪਾ ਕੋਈ ਸਬਕ ਨਹੀਂ ਸਿਖਦੀ ਅਤੇ ਕਿਸਾਨ ਵਿਰੋਧੀ ਨੀਤੀਆਂ ਨੂੰ ਵਾਪਿਸ ਨਹੀਂ ਲੈਂਦੀ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਸਾਰੇ ਮੋਰਚੇ ਵਾਲੀਆਂ ਥਾਵਾਂ ‘ਤੇ ਗਿਣਤੀ ਵਧ ਗਈ ਹੈ, ਕਿਉਂਕਿ ਕਿਸਾਨ ਆਪਣੀ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਹੋਰ ਪ੍ਰਦਰਸ਼ਨਕਾਰੀਆਂ ਨਾਲ ਮਨਾਉਣ ਆਏ ਹਨ।
ਪੰਜਾਬੀ ਗਾਇਕ ਬੱਬੂ ਮਾਨ ਅਤੇ ਹੋਰ ਵੱਖ-ਵੱਖ ਖ਼ੇਤਰਾਂ ਦੀਆਂ ਸ਼ਖ਼ਸੀਅਤਾਂ ਨੇ ਕਿਸਾਨਾਂ ਨਾਲ ਦੀਵਾਲੀ ਮਨਾਈ। ਧਰਨੇ ਵਾਲੇ ਸਥਾਨਾਂ ‘ਤੇ ਕਿਸਾਨਾਂ ਦੇ ਗੀਤ ਗਾ ਕੇ ਬੱਬੂ ਮਾਨ ਨੇ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟਾਈ। ਇਸ ਤੋਂ ਪਹਿਲਾਂ ਸਿੰਘੂ ਅਤੇ ਟਿਕਰੀ ਬਾਰਡਰ ‘ਤੇ ਮਨਮੋਹਨ ਵਾਰਿਸ ਅਤੇ ਕਮਲ ਹੀਰ ਪਹੁੰਚੇ ਸਨ। ਇਸ ਕਿਸਾਨ-ਲਹਿਰ ਨੂੰ ਪੰਜਾਬ ਅਤੇ ਹੋਰ ਰਾਜਾਂ ਦੇ ਕਲਾਕਾਰਾਂ ਦਾ ਭਾਰੀ ਸਮਰਥਨ ਮਿਲਿਆ ਹੈ।
ਸੰਯੁਕਤ ਕਿਸਾਨ ਮੋਰਚਾ ਦੀ 9 ਨਵੰਬਰ ਨੂੰ ਸਿੰਘੂ ਬਾਰਡਰ ਵਿਖੇ ਹੋਣ ਵਾਲੀ ਮੀਟਿੰਗ ਨੂੰ ਅੰਤਿਮ ਰੂਪ ਦੇਣ ਦੇ ਨਾਲ ਅੰਦੋਲਨ ਦੇ ਅਗਲੇ ਐਕਸ਼ਨ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਮੋਰਚੇ ਨੇ ਦੱਸਿਆ ਕਿ ਨਵ-ਵਿਆਹਿਆ ਜੋੜਾ ਹਰਜੋਤ ਸਿੰਘ ਅਤੇ ਮਨਪ੍ਰੀਤ ਕੌਰ ਨੇ ਆਪਣੇ ਵਿਆਹ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਆਪਣੇ ਹੱਥਾਂ ਵਿੱਚ ਫੜ ਕੇ ਅਤੇ ਬਜ਼ੁਰਗਾਂ ਦਾ ਆਸ਼ੀਰਵਾਦ ਲੈ ਕੇ ਅੰਦੋਲਨ ਇਕਜੁੱਟਤਾ ਪ੍ਰਗਟਾਉਣ ਲਈ ਵਿਆਹ ਤੋਂ ਬਾਅਦ ਸਿੰਘੂ ਬਾਰਡਰ ਪਹੁੰਚਿਆ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਦੀਵਾਲੀ ‘ਤੇ ਵੱਡਾ ਝਟਕਾ, ਨਹੀਂ ਮਿਲੀ ਤਨਖਾਹ
ਕਿਸਾਨਾਂ ਦੇ ਸੰਘਰਸ਼ ਨਾਲ 11 ਮਹੀਨਿਆਂ ਤੋਂ ਟਿਕਰੀ ਬਾਰਡਰ ‘ਤੇ ਰਹੇ ਬਾਬਾ ਸਾਧੂ ਰਾਮ ਦਾ ਬੀਤੇ ਦਿਨੀਂ ਪਿੰਡ ਪਰਤਣ ‘ਤੇ ਫਾਜ਼ਿਲਕਾ ਦੇ ਲਾਧੂਕਾ ਮੰਡੀ ਸਟੇਸ਼ਨ ‘ਤੇ ਉਨ੍ਹਾਂ ਦੇ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸੋਲੋ ਪਦਯਾਤਰੀ ਨਾਗਰਾਜ ਨੂੰ ਆਪਣੀ ਮਾਤਾ ਦੇ ਦਿਹਾਂਤ ਤੋਂ ਬਾਅਦ ਘਰ ਪਰਤਣਾ ਪਿਆ ਅਤੇ ਉਮੀਦ ਕੀਤੀ ਜਾਂਦੀ ਹੈ ਕਿ ਉਹ ਜਲਦੀ ਹੀ ਦਿੱਲੀ ਦੇ ਮੋਰਚੇ ਦੀਆਂ ਥਾਵਾਂ ‘ਤੇ ਆਪਣੀ ਯਾਤਰਾ ਜਾਰੀ ਰੱਖੇਗਾ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਕਿਸਾਨ ਆਗੂਆਂ ਨੇ ਕਿਹਾ ਕਿ ਯੂਪੀ ਪੁਲਿਸ ਕਿਸਾਨਾਂ ਦੇ ਕਾਤਲਾਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਵੀਆਈਪੀ ਟ੍ਰੀਟਮੈਂਟ ਦੇ ਰਹੀ ਹੈ, ਉਥੇ ਅਜੇ ਮਿਸ਼ਰਾ ਟੈਨੀ ਅਤੇ ਭਾਜਪਾ ਦੇ ਇਸ਼ਾਰੇ ‘ਤੇ ਲਖੀਮਪੁਰ ਖੇੜੀ ਵਿੱਚ ਦੋ ਹੋਰ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਸੰਯੁਕਤ ਕਿਸਾਨ ਮੋਰਚਾ ਨੇ ਮੁੜ ਦੁਹਰਾਇਆ ਹੈ ਕਿ ਲਖੀਮਪੁਰ-ਖੀਰੀ ਕਿਸਾਨ ਕਤਲੇਆਮ ਕਾਂਡ ਦੀ ਜਾਂਚ ਮਾਣਯੋਗ ਸੁਪਰੀਮ ਕੋਰਟ ਦੀ ਨਿਗਰਾਨੀ ‘ਚ ਕਰਵਾਈ ਜਾਵੇ।