ਚੰਡੀਗੜ੍ਹ : ਗ੍ਰਿਫ਼ਤਾਰ ਆਈ.ਏ.ਐਸ. ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਮੰਦਭਾਗੀ ਘਟਨਾ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸੈਕਟਰ-11 ਸਥਿਤ ਪੋਪਲੀ ਦੀ ਰਿਹਾਇਸ਼ ‘ਤੇ ਪਹੁੰਚ ਗਏ ਹਨ। ਉਨ੍ਹਾਂ ਨਾਲ ਸੁਖਜਿੰਦਰ ਰੰਧਾਵਾ ਵੀ ਹਨ।
ਦੱਸ ਦੇਈਏ ਕਿ ਕਾਰਤਿਕ ਪੋਪਲੀ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਕਾਰਤਿਕ ਨੂੰ ਵਿਜੀਲੈਂਸ ਟੀਮ ਨੇ ਗੋਲੀ ਮਾਰੀ ਹੈ। ਦੂਜੇ ਪਾਸੇ ਚੰਡੀਗੜ੍ਹ ਦੇ ਐੱਸ.ਐੱਸ.ਪੀ. ਕੁਲਦੀਪ ਚਹਿਲ ਨੇ ਕਿਹਾ ਕਿ ਕਾਰਤਿਕ ਨੇ ਆਪਣੇ ਲਾਇਸੈਂਸੀ ਪਿਸਟਲ ਨਾਲ ਖੁਦ ਨੂੰ ਗੋਲੀ ਮਾਰੀ ਹੈ।
ਕਲੌਤੇ ਪੁੱਤ ਦੀ ਮੌਤ ਤੋਂ ਬਾਅਦ ਮਾਂ ਨੇ ਕਿਹਾ ਕਿ ਉਸ ਦੇ ਪੁੱਤ ਦੀ ਮੌਤ ਲਈ ਪੁਲਿਸ ਜ਼ਿੰਮਵਾਰ ਹੈ। ੁਸ ਨੇ ਕਿਹਾ ਕਿ ਜਦੋਂ ਤੱਕ ਇਨ੍ਹਾਂ ਪੁਲਿਸ ਵਾਲਿਆਂ ਦੀ ਵਰਦੀ ਨਾ ਉਤਰਵਾਈ, ਉਹ ਪੁੱਤ ਦੇ ਖੂਨ ਲੱਗੇ ਹੱਥ ਨਹੀਂ ਧੋਵੇਗੀ। ਵਿਜੀਲੈਂਸ ਨੇ 4 ਦਿਨ ਪਹਿਲਾਂ ਹੀ ਸੰਜੇ ਪੋਪਲੀ ਨੂੰ ਕੁਰੱਪਸ਼ਨ ਦੇ ਮਾਮਲੇ ਵਿੱਚ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਖਿਲਾਫ ਜਾਂਚ ਕੀਤੀ ਜਾ ਰਹੀ ਹੈ।
ਪੋਪਲੀ ਨੂੰ ਅੱਜ ਹੀ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਜਾਣਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਵਿਜੀਲੈਂਸ ਉਨ੍ਹਾਂ ‘ਤੇ ਝੂਠੇ ਬਿਆਨ ਦੇਣ ਲਈ ਦਬਾਅ ਪਾ ਰਹੀ ਹੈ। ਵਿਜੀਲੈਂਸ ਟੀਮ ਉਨ੍ਹਾਂ ਦੇ ਘਰ ਕੋਈ ਰਿਕਵਰੀ ਕਰਨ ਲਈ ਉਨ੍ਹਾਂ ਦੇ ਘਰ ਆਈ ਸੀ। ਇਸ ਦੌਰਾਨ ਕਾਰਤਿਕ ਤੇ ਵਿਜੀਲੈਂਸ ਅਫਸਰਾਂ ਵਿਚਾਲੇ ਬਹਿਸ ਹੋ ਗਈ।
ਕਾਰਤਿਕ ਦੀ ਮਾਂ ਨੇ ਦੋਸ਼ ਲਾਏ ਕਿ ਜਦੋਂ ਮੈਂ ਉਪਰ ਗਈ ਤਾਂ ਵਿਜੀਲੈਂਸ ਵਾਲੇ ਨੇ ਉਨ੍ਹਾਂ ਦੇ ਪੁੱਤ ‘ਤੇ ਪਿਸਟਲ ਤਾਣੀ ਹੋਈ ਸੀ। ਇਸ ਮਗਰੋਂ ਉਸ ਨੂੰ ਹੇਠਾਂ ਭੇਜ ਦਿੱਤਾ, ਜਿਸ ਤੋਂ ਬਾਅਦ ਉਸ ਨੇ ਗੋਲੀ ਦੀ ਆਵਾਜ਼ ਸੁਣੀ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਘਟਨਾ ਤੋਂ ਬਾਅਦ ਕਾਰਤਿਕ ਦੀ ਡੈੱਡ ਬਾਡੀ ਨੂੰ ਸੈਕਟਰ-16 ਦੇ ਜੀ.ਐੱਮ.ਐੱਚ.ਐੱਚ. ਵਿੱਚ ਰਖਵਾਇਆ ਗਿਆ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲਿਸ ਦੀ ਫੋਰੈਂਸਿਕ ਟੀਮ ਸੈਕਟਰ-11 ਸੰਜੇ ਪੋਪਲੀ ਦੇ ਘਰ ਜਾਂਚ ਲਈ ਪਹੁੰਚੀ। ਪੋਪਲੀ ਦੇ ਪਰਿਵਾਰ ਮਿੱਤਰ ਐਡਵੋਕੇਟ ਮਤਵਿੰਦਰ ਸਿੰਘ ਨੇ ਕਿਹਾ ਕਿ ਮੋਹਾਲੀ ਕੋਰਟ ਵਿੱਚ ਪੇਸ਼ੀ ਦੀ ਬਜਾਏ ਸੰਜੇ ਪੋਪਲੀ ਨੂੰ ਵਿਜੀਲੈਂਸ ਘਰ ਲਿਆਈ। ਕਾਰਤਿਕ ਦੇ ਸਿਰ ਵਿੱਚ ਗੋਲੀ ਲੱਗੀ ਹੈ।