ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਤੇ ਕਾਂਗਰਸ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪਾਰਟੀ ਦੇ ਚੋਣ ਮੈਨੀਫੈਸਟੋ ਨੂੰ ਲੈ ਕੇ ਇੱਕ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿੱਚ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖ਼ੂਬ ਤਾਰੀਫ ਕੀਤੀ।
ਮੁੱਖ ਮੰਤਰੀ ਚੰਨੀ ਦੀ ਤਾਰੀਫ਼ ਵਿੱਚ ਬੋਲਦਿਆਂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਅਤੇ ਉਨ੍ਹਾਂ ਦੀ ਟੀਮ ਨੂੰ ਇਸ ਗੱਲ ਦਾ ਸਿਹਰਾ ਦੇਣਾ ਚਾਹੀਦਾ ਹੈ ਕਿ ਸਾਢੇ ਚਾਰ ਸਾਲਾਂ ਤੋਂ ਜਿਹੜੇ ਕੈਪਟਨ ਅਮਰਿੰਦਰ ਸਿੰਘ ਹਿਲ ਨਹੀਂ ਰਹੇ ਸਨ, ਉਥੇ ਦੂਜੇ ਪਾਸੇ ਚੰਨੀ ਹੁਣ ਸੌਂ ਨਹੀਂ ਰਹੇ ਹਨ।
ਕਾਂਗਰਸ ਛੇਤੀ ਹੀ ਇਸ ਨੂੰ ਲੈ ਕੇ ਪਾਰਟੀ ਦਾ ਚੋਣ ਮੈਨੀਫੈਸਟੋ ਪੇਸ਼ ਕਰੇਗੀ। ਪ੍ਰਤਾਪ ਸਿੰਘ ਬਾਜਵਾ ਨੇ ਅੱਜ ਲੋਕਾਂ ਤੋਂ ਸੁਝਾਅ ਮੰਗਣ ਦੀ ਆਪਣੀ ਮੁਹਿੰਮ ਵਿੱਢ ਦਿੱਤੀ ਹੈ, ਜਿਸ ਦਾ ਨਾਂ ‘ਆਵਾਜ਼ ਪੰਜਾਬ’ ਦੀ ਰੱਖਿਆ ਗਿਆ ਹੈ। ਇਸ ਸਬੰਧੀ ਪਾਰਟੀ ਨੇ ਵੈੱਬਸਾਈਟ ਅਤੇ ਟੋਲ ਫਰੀ ਨੰਬਰ ਵੀ ਜਾਰੀ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੀ ਇਸ ਮੁਹਿੰਮ ਦੌਰਾਨ ਪੰਜਾਬ ਦੇ ਲੋਕਾਂ ਤੋਂ ਸੁਝਾਅ ਲਏ ਜਾਣਗੇ ਕਿ ਇਸ ਵਾਰ ਦੇ ਚੋਣ ਮਨੋਰਥ ਪੱਤਰ ਵਿੱਚ ਕਿਹੜੇ-ਕਿਹੜੇ ਮੁੱਦੇ ਸ਼ਾਮਲ ਕੀਤੇ ਜਾਣ, ਜਿਨ੍ਹਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਲੋਕ ਟੋਲ ਫ੍ਰੀ ਨੰਬਰ ‘ਤੇ ਮਿਸਡ ਕਾਲ ਦੇ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਡੇ ਕੋਲ ਬਹੁਤ ਘੱਟ ਸਮਾਂ ਹੈ ਕਿਉਂਕਿ ਅਸੀਂ ਕਰੀਬ 15 ਦਿਨਾਂ ਵਿੱਚ ਚੋਣ ਮਨੋਰਥ ਪੱਤਰ ਤਿਆਰ ਕਰਕੇ ਦੇਣਾ ਹੈ। ਸਾਡਾ ਮੈਨੀਫੈਸਟੋ ਬਹੁਤ ਵੱਡਾ ਨਹੀਂ ਹੋਵੇਗਾ, ਕੁਝ ਚੋਣਵੇਂ ਨੁਕਤੇ ਹੋਣਗੇ ਜੋ 100% ਪੂਰੇ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਅੱਜ ਸ਼ਾਮ 4 ਵਜੇ ਸਨਅਤਕਾਰ ਨਾਲ ਪਹਿਲੀ ਮੀਟਿੰਗ ਹੋਵੇਗੀ।
ਇਹ ਵੀ ਪੜ੍ਹੋ : ਕੈਪਟਨ ਦਾ ਧਮਾਕਾ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਕਾਲੜਾ ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮਲ
ਪ੍ਰਤਾਪ ਬਾਜਵਾ ਨੇ ਅੱਗੇ ਕਿਹਾ ਕਿ ਅਸੀਂ ‘ਮਨ ਕੀ ਬਾਤ’ ‘ਚ ਨਹੀਂ ਸਗੋਂ ‘ਜਨ ਕੀ ਬਾਤ’ ‘ਚ ਯਕੀਨ ਰੱਖਦੇ ਹਾਂ। ਸਾਡਾ ਮੈਨੀਫੈਸਟੋ ਇੱਕ ਕਮਰੇ ਵਿੱਚ ਨਹੀਂ, ਸਗੋਂ ਲੋਕਾਂ ਦੇ ਵਿਚਕਾਰ ਬਣੇਗਾ।
ਇਸ ਦੇ ਨਾਲ ਹੀ ਆਉਣ ਵਾਲੀਆਂ ਚੋਣਾਂ ਬਾਰੇ ਬਾਜਵਾ ਨੇ ਕਿਹਾ ਕਿ ਮੈਂ ਪੰਜਾਬ ਤੋਂ ਹੀ ਚੋਣ ਲੜਨੀ ਹੈ। ਪਾਰਟੀ ਨੇ ਅਜੇ ਟਿਕਟ ਦੇਣੀ ਹੈ। ਇਹ ਛੇਤੀ ਹੀ ਸਪੱਸ਼ਟ ਹੋ ਜਾਵੇਗਾ ਕਿ ਮੈਂ ਕਿੱਥੋਂ ਚੋਣ ਲੜਨੀ ਏ। ਉਨ੍ਹਾਂ ਅੱਗੇ ਕਿਹਾ ਕਿ ਮੈਂ ਕਿਸੇ ਦੌੜ ਵਿੱਚ ਨਹੀਂ ਹਾਂ।