Bajwa writes letter : ਚੰਡੀਗੜ੍ਹ : ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਬੇਨਤੀ ਕੀਤੀ ਹੈ ਕਿ ਉਹ ਲੇਬਰ ਰਾਈਟ ਐਕਟੀਵਿਸਟ ਨੌਦੀਪ ਕੌਰ ਦੇ ਕੇਸ ਦੀ ਜਾਂਚ ਦੀ ਨਿਗਰਾਨੀ ਕਰਨ ਅਤੇ ਇਹ ਸੁਨਿਸ਼ਚਿਤ ਕਰੇ ਕਿ ਇਨਸਾਫ ਜਲਦ ਹੀ ਮਿਲੇਗਾ। ਮੰਤਰੀ ਨੇ ਚੀਫ਼ ਜਸਟਿਸ ਨੂੰ ਨੌਦੀਪ ਕੌਰ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਅਪੀਲ ਵੀ ਕੀਤੀ। ਚੀਫ਼ ਜਸਟਿਸ ਰਵੀ ਸ਼ੰਕਰ ਝਾਅ, ਚੀਫ਼ ਜਸਟਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਲਿਖੇ ਇੱਕ ਪੱਤਰ ਵਿੱਚ ਬਾਜਵਾ ਨੇ ਕਿਹਾ ਕਿ ਨੋਦੀਪ ਕੌਰ ਬਾਰੇ ਹਰਿਆਣਾ ਪੁਲਿਸ ਦੇ ‘ਚ ਕੁਝ ਗੁਪਤ ਚੱਲ ਰਿਹਾ ਹੈ ਅਤੇ ਉਨ੍ਹਾਂ ਨੇ ਐਫਆਈਆਰ ਦੀ ਕਾਪੀ ਪੁਲਿਸ ਦੀ ਵੈੱਬਸਾਈਟ ਉੱਤੇ ਅਪਲੋਡ ਨਹੀਂ ਕੀਤੀ।
ਪ੍ਰਤਾਪ ਸਿੰਘ ਬਾਜਵਾ ਨੇ ਇਕ ਪੱਤਰ ਵਿਚ ਕਿਹਾ ਕਿ “ਮੈਂ 23 ਸਾਲਾ ਦਲਿਤ ਮਜ਼ਦੂਰ ਅਧਿਕਾਰਾਂ ਦੀ ਕਾਰਕੁੰਨ ਨੋਦੀਪ ਕੌਰ ਦਾ ਕੇਸ ਤੁਹਾਡੇ ਧਿਆਨ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਨੂੰ 12 ਜਨਵਰੀ, 2021 ਨੂੰ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ, ਜਦੋਂ ਹਰਿਆਣਾ ਪੁਲਿਸ ਨੇ ਉਸ ਦੀ ਆਵਾਜ਼ ਨੂੰ ਦਬਾਉਣ ਤੇ ਹੋਰਨਾਂ ਨੂੰ ਡਰਾਉਣ ਧਮਕਾਉਣ ਦੇ ਝੂਠੇ ਅਤੇ ਮਨਘੜਤ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਜਦੋਂ ਕਿ ਉਹ ਸ਼ਾਂਤਮਈ ਢੰਗ ਨਾਲ ਸਿੰਘੂ ਸਰਹੱਦ ’ਤੇ ਫਾਰਮ ਕਾਨੂੰਨਾਂ ਦਾ ਵਿਰੋਧ ਕਰ ਰਹੀ ਸੀ। ਨੌਦੀਪ ਕੌਰ ਦੇ ਪਰਿਵਾਰਕ ਮੈਂਬਰ ਅਤੇ ਉਸ ਦੇ ਸਾਥੀ ‘ਤੇ ਇਲਜ਼ਾਮ ਲਗਾ ਰਹੇ ਹਨ ਕਿ ਉਸ ਨੂੰ ਪੁਲਿਸ ਦੇ ਹੱਥੋਂ ਹਿਰਾਸਤ ਵਿੱਚ ਸ਼ੋਸ਼ਣ ਅਤੇ ਜਿਣਸੀ ਹਿੰਸਾ ਦਾ ਸਾਹਮਣਾ ਕਰਨਾ ਪਿਆ ਹੈ। ਇਹ ਮੰਨਿਆ ਜਾਂਦਾ ਹੈ ਕਿ ਨੌਦੀਪ ਕੌਰ ਇਸ ਸਮੇਂ ਸੋਨੀਪਤ ਜੇਲ੍ਹ ਵਿੱਚ ਨਜ਼ਰਬੰਦ ਹੈ ਅਤੇ ਉਸ ਨੂੰ ਲਗਾਤਾਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।