ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਲੋਕਾਂ ਦੀਆਂ ਮੁਸ਼ਕਲਾਂ ਦੇ ਸਮੇਂ ਸਿਰ ਨਿਪਟਾਰੇ ਲਈ ਪਟਵਾਰੀਆਂ ਦੀਆਂ ਘਟਾਈਆਂ ਗਈਆਂ 1056 ਪੋਸਟਾਂ ਨੂੰ ਮੁੜ ਬਹਾਲ ਕਰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ।
ਚਿੱਠੀ ਵਿੱਚ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਭਰੋਸਾ ਦਿੱਤਾ ਸੀ ਕਿ ਜਿੰਨੀਆਂ ਪੋਸਟਾਂ ਸਰਕਾਰ ਦੇ ਮਹਿਕਮਿਆਂ ਵਿੱਚ ਖਾਲੀ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਭਰਿਆ ਜਾਏਗਾ, ਪਰ ਪੰਜਾਬ ਸਰਕਾਰ ਦੇ ਮਹਿਕਮਾ ਮਾਲ ਤੇ ਮੁੜ ਸੇਬਾ ਵਿਭਾਗ ਵੱਲੋਂ ਪਟਵਾਰੀਆਂ ਦੀਆਂ ਪੋਸਟਾਂ 4716 ਤੋਂ ਘਟਾ ਕੇ 3660 ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਪੰਜਾਬ ਦੇ ਸਮੁੱਚੇ 12153 ਪਿੰਡਾਂ ਦੇ ਲਾਲ ਲਕੀਰ ਦੇ ਅੰਦਰ ਦੇ ਰਕਬੇ ਨੂੰ ਮਿਣਤੀ ਕਰਕੇ ਲੋਕਾਂ ਦੇ ਨਾਮ ਕਰਨ ਦੀ ਮੁਹਿੰਮ ਚਲਾਈ ਗਈ ਸੀ ਤਾਂ ਜੋ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾ ਸਕਣ ਅਤੇ ਉਹ ਕਰਜ਼ਾ ਵਗੈਰਾ ਲੈ ਕੇ ਆਪਣੇ ਬੱਚਿਆਂ ਦੀ ਪੜ੍ਹਾਈ ਸਹੀ ਢੰਗ ਨਾਲ ਕਰਵਾ ਸਕਣ। ਇਹ ਲਾਲ ਲਕੀਰ ਵਾਲਾ ਕੰਮ ਅਜੇ ਪੂਰਾ ਨਹੀਂ ਹੋ ਸਕਿਆ ਕਿਉਂਕਿ ਪੰਜਾਬ ਵਿੱਚ ਇਸ ਵੇਲੇ 4716 ਪਟਵਾਰੀਆਂ ਦੀ ਬਜਾਏ 1700 ਪਟਵਾਰੀ ਹੀ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ : CM ਮਾਨ ਬੋਲੇ- ‘ਅਗਲੇ ਸਾਲ ਤੋਂ ਆਯੁਸ਼ਮਾਨ ਸਕੀਮ ਦੀ ਲੋੜ ਨਹੀਂ, ਮਰੀਜ਼ ਮੁਹੱਲਾ ਕਲੀਨਿਕ ‘ਚ ਹੋਣਗੇ ਠੀਕ’
ਇਸ ਤੋਂ ਇਲਾਵਾ ਸਾਲ 1990 ਤੋਂ ਮਹਿਕਮਾ ਮਾਲ ਦੇ ਰਿਕਾਰਡ ਨੂੰ ਕੰਪਿਊਟਰਾਈਜ਼ਡ ਕਰਨ ਦਾ ਕੰਮ ਚੱਲ ਰਿਹਾ ਹੈ, ਜੋ ਅਜੇ ਵੀ ਜਾਰੀ ਹੈ ਅਤੇ ਪਟਵਾਰੀਆਂ ਦੀ ਘਾਟ ਕਾਰਨ ਇਹ ਕੰਮ ਅਜੇ ਵੀ ਮੁਕੰਮਲ ਹੋਣਾ ਬਾਕੀ ਹੈ ਕਿਉਂਕਿ ਇਕ ਪਟਵਾਰੀ ਨੂੰ ਆਪਣੇ ਸਰਕਲ ਤੋਂ ਇਲਾਵਾ ਪਹਿਲਾਂ ਹੀ ਦੂਜੇ ਸਰਕਲਾਂ ਦਾ ਵਾਧੂ ਕੰਮ ਵੇਖਣਾ ਪੈ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਆਪਣੀ ਸਰਕਾਰ ਬਣਨ ’ਤੇ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਪਟਵਾਰੀਆਂ ਦੀਆਂ ਲੋੜੀਂਦੀਆਂ 4716 ਪੋਸਟਾਂ ਨੂੰ ਬਰਕਰਾਰ ਰੱਖਿਆ ਜਾਵੇ।
ਵੀਡੀਓ ਲਈ ਕਲਿੱਕ ਕਰੋ -: